Breaking News
Home / ਪੰਜਾਬ / ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ

Image Courtesy :jagbani(punjabkesar)

ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ ਫਿਰ ਆਏ 61 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ ਹੋ ਗਈ ਅਤੇ 17 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 9 ਹਜ਼ਾਰ ਤੋਂ ਜ਼ਿਆਦਾ ਹੈ ਅਤੇ 644 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸੇ ਦੌਰਾਨ ਭਾਰਤ ਵਿਚ ਵੀ ਕਰੋਨਾ ਮਰੀਜ਼ਾਂ ਦਾ ਅੰਕੜਾ 23 ਲੱਖ 34 ਹਜ਼ਾਰ ਤੱਕ ਅੱਪੜ ਚੁੱਕਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 61 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਧਿਆਨ ਰਹੇ ਕਿ ਭਾਰਤ ਵਿਚ 46 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦੀ ਵੀ ਕਰੋਨਾ ਨੇ ਜਾਨ ਲੈ ਲਈ ਸੀ। ਰਾਹਤ ਇੰਦੌਰੀ, ਜਿਨ੍ਹਾਂ ਨੂੰ ਸੁਣਨ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੁੰਦੇ ਸਨ, ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਕਰੋਨਾ ਦੇ ਮੱਦੇਨਜ਼ਰ ਸਿਰਫ 30 ਵਿਅਕਤੀ ਹੀ ਇਕੱਠੇ ਹੋ ਸਕੇ।

Check Also

ਸੁਖਬੀਰ ਬਾਦਲ ਦੇ ਹੱਕ ’ਚ ਹਰਿਆਣਵੀ ਕਲਾਕਾਰ ਨੇ ਗਾਇਆ ਗੀਤ

ਗੀਤ ਰਾਹੀਂ ਕਲਾਕਾਰ ਨੇ ਵਿਰੋਧੀ ਨੂੰ ਭੰਡਿਆ ਅਤੇ ਸੁਖਬੀਰ ਦੀ ਕੀਤੀ ਪ੍ਰਸ਼ੰਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ : …