Breaking News
Home / Uncategorized / ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Image Courtesy :jagbani(punjabkesar)

ਦੁਸ਼ਿਯੰਤ ਨੇ ਕਿਹਾ – ਐਸ.ਵਾਈ.ਐਲ. ਰਾਹੀਂ ਹਰਿਆਣਾ ਨੂੰ ਪਾਣੀ ਮਿਲਣ ਦਾ ਸੁਪਰੀਮ ਕੋਰਟ ਸੁਣਾ ਚੁੱਕੀ ਹੈ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਹਰਿਆਣਾ ਦੇ ਉੱਪ ਮੁੱਖ ਮੰਤਰੀ ઠਦੁਸ਼ਯੰਤ ਚੌਟਾਲਾ ਅੱਜ ਸਵੇਰੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ। ਚੌਟਾਲਾ ਆਪਣੇ ਪਰਿਵਾਰ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੀ ਸ਼ਾਮਲ ਹੋਏ । ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਤੋਂ ਬਾਅਦ ਦੁਸ਼ਯੰਤ ਚੌਟਾਲਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸ.ਵਾਈ.ਐਲ. ਅਤੇ ਪਾਕਿਸਤਾਨ ઠਜਾਣ ਵਾਲੇ ਪਾਣੀ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਐਸ.ਵਾਈ.ਐਲ. ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇਸ਼ ਦੀ ਸਭ ਤੋਂ ਸੁਪਰੀਮ ਅਦਾਲਤ ਹੈ। ਐਸ.ਵਾਈ.ਐਲ. ਦੇ ਮਾਮਲੇ ‘ਤੇ ਸੁਪਰੀਮ ਕੋਰਟ ਪਹਿਲਾਂ ਹੀ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾ ਚੁੱਕੀ ਹੈ ਅਤੇ ਹੁਣ ਉਸ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਪਾਕਿਸਤਾਨ ਵੱਲ ਜਾਣ ਵਾਲੇ ਪਾਣੀ ਸਬੰਧੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਜਿਹੜਾ ਪਾਣੀ ਪਾਕਿਸਤਾਨ ਜਾ ਰਿਹਾ ਹੈ ਉਸ ਨੂੰ ਸੂਬੇ ਅਤੇ ਦੇਸ਼ ਦੇ ਕਿਸਾਨਾਂ ਦੀ ਖੇਤੀ ਲਈ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ।

Check Also

ਪੰਜਾਬ ‘ਚ ਬਿਜਲੀ ਚੋਰੀ ਦਾ ਮੁੱਦਾ ਚਿੰਤਾਜਨਕ

ਪੰਜਾਬ ਸੂਬੇ ‘ਚ ਬਿਜਲੀ ਚੋਰੀ ਚਿੰਤਾਜਨਕ ਰੂਪ ‘ਚ ਹੱਦਾਂ ਪਾਰ ਕਰ ਗਈ ਹੈ, ਜਿਸ ਦਾ …