ਧਿਆਨ ਸਿੰਘ ਮੰਡ ਨੇ ਗੁਰਮਤਾ ਕੀਤਾ ਜਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਹਰਿਮੰਦਰ ਸਾਹਿਬ ਦੇ ਬਾਹਰੋਂ ਗੁਰਮਤਾ ਜਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਵਿਵਾਦਤ ਬਿਆਨਾਂ ਦੇ ਮਾਮਲੇ ਵਿਚ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ। ਗਿਆਨੀ ਇਕਬਾਲ ਸਿੰਘ ਨੇ ਸਿੱਖ ਕੌਮ ਨੂੰ ਲਵ ਅਤੇ ਕੁਸ਼ ਦੇ ਵੰਸ਼ਜ ਦੱਸਿਆ ਸੀ, ਜਦੋਂ ਕਿ ਪ੍ਰਧਾਨ ਮੰਤਰੀ ਨੇ ਆਖਿਆ ਸੀ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਗੋਵਿੰਦ ਰਾਮਾਇਣ ਲਿਖੀ ਹੈ। ਇਹ ਦੋਵੇਂ ਬਿਆਨ ਰਾਮ ਮੰਦਰ ਭੂਮੀ ਪੂਜਣ ਸਮੇਂ ਦਿੱਤੇ ਗਏ ਸਨ। ਜਥੇਦਾਰ ਮੰਡ ਨੇ ਗਿਆਨੀ ਇਕਬਾਲ ਸਿੰਘ ਨੂੰ ਆਖਿਆ ਕਿ ਉਹ 20 ਅਗਸਤ ਤੱਕ ਇਸ ਮਾਮਲੇ ਬਾਰੇ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ। ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਖਿਆ ਕਿ ਉਹ ਪੰਦਰਾਂ ਦਿਨਾਂ ਵਿੱਚ ਆਪਣਾ ਬਿਆਨ ਵਾਪਸ ਲੈਣ ਅਤੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ, ਨਹੀਂ ਤਾਂ ਉਨ੍ਹਾਂ ਖਿਲਾਫ ਕੇਸ ਦਰਜ ਕਰਵਾਇਆ ਜਾਵੇਗਾ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …