
12ਵੀਂ ਜਮਾਤ ਦੇ 6 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇ ਕੇ ਮੁੱਖ ਮੰਤਰੀ ਨੇ ਸ਼ੁਰੂ ਕੀਤੀ ‘ਕੈਪਟਨ ਸਮਾਰਟ ਕੁਨੈਕਟ ਸਕੀਮ’
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਤੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਲਾਂਚ ਕੀਤੀ, ਜਿਸ ਤਹਿਤ ਉਨ੍ਹਾਂ 6 ਵਿਦਿਆਰਥੀਆਂ ਨੂੰ ਆਪ ਸਮਾਰਟ ਫੋਨ ਵੰਡੇ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਮਾਰਟਫੋਨ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਵਿਚ ਮਦਦ ਕਰੇਗਾ। ਫੋਨ ਵਿਚ ਵਿਦਿਆਰਥੀਆਂ ਦੀ ਜ਼ਰੂਰਤ ਦੇ ਸਾਰੇ ਐਪ ਉਪਲਬਧ ਹਨ। ਪਹਿਲੇ ਪੜਾਅ ਤਹਿਤ 1 ਲੱਖ 73 ਹਜ਼ਾਰ ਵਿਦਿਆਰਥੀਆਂ ਨੂੰ ਨਵੰਬਰ ਮਹੀਨੇ ਤੱਕ ਸਮਾਰਟ ਫੋਨ ਵੰਡੇ ਜਾਣਗੇ। ਵੱਖ-ਵੱਖ ਜ਼ਿਲ੍ਹਿਆਂ ਵਿਚ ਅੱਜ ਵੱਖ-ਵੱਖ ਮੰਤਰੀਆਂ ਨੇ 15-15 ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ। ਬਾਕੀ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਆਪਣੇ ਪੱਧਰ ‘ਤੇ ਸਮਾਰਟ ਫੋਨ ਵੰਡਣਗੇ।