Breaking News
Home / ਪੰਜਾਬ / ਅਯੁੱਧਿਆ ਰਾਮ ਮੰਦਰ ਟਰੱਸਟ ਦੇ ਪ੍ਰਧਾਨ ਨੂੰ ਵੀ ਹੋਇਆ ਕਰੋਨਾ

ਅਯੁੱਧਿਆ ਰਾਮ ਮੰਦਰ ਟਰੱਸਟ ਦੇ ਪ੍ਰਧਾਨ ਨੂੰ ਵੀ ਹੋਇਆ ਕਰੋਨਾ

Image Courtesy :jagbani(punjabkesar)

ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 24 ਲੱਖ ਤੋਂ ਪਾਰ
ਚੰਡੀਗੜ੍ਹ/ਬਿਊਰੋ ਨਿਊਜ਼
ਅਯੁੱਧਿਆ ਰਾਮ ਮੰਦਰ ਟਰੱਸਟ ਦੇ ਪ੍ਰਧਾਨ ਜਿੱਥੇ ਕਰੋਨਾ ਦੀ ਲਪੇਟ ਵਿਚ ਆ ਗਏ ਹਨ, ਉਥੇ ਹੀ ਭਾਰਤ ਅੰਦਰ ਕਰੋਨਾ ਪੀੜਤਾਂ ਦੀ ਗਿਣਤੀ ਵੀ 24 ਲੱਖ ਤੋਂ ਪਾਰ ਹੋ ਗਈ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 28 ਹਜ਼ਾਰ ਤੋਂ ਟੱਪ ਗਿਆ ਹੈ ਅਤੇ 18 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 9 ਹਜ਼ਾਰ ਤੋਂ ਜ਼ਿਆਦਾ ਹੈ ਅਤੇ 675 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸੇ ਦੌਰਾਨ ਅਯੁੱਧਿਆ ਵਿਚ ਰਾਮ ਮੰਦਰ ਟਰੱਸਟ ਦੇ ਪ੍ਰਧਾਨ ਮਹੰਤ ਨਿੱਤਿਆ ਗੋਪਾਲ ਦਾਸ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਧਿਆਨ ਰਹੇ ਕਿ ਲੰਘੀ 5 ਅਗਸਤ ਨੂੰ ਅਯੁੱਧਿਆ ਵਿਚ ਰਾਮ ਮੰਦਰ ਦਾ ਉਦਘਾਟਨ ਹੋਇਆ ਸੀ ਅਤੇ ਉਸ ਸਮੇਂ ਭੂਮੀ ਭੂਜਨ ਮੌਕੇ ਗੋਪਾਲ ਦਾਸ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ। ਉਧਰ ਦੂਜੇ ਪਾਸੇ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 24 ਲੱਖ ਤੋਂ ਪਾਰ ਹੋ ਗਈ ਅਤੇ ਲੰਘੇ 24 ਘੰਟਿਆਂ ਵਿਚ 67 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 17 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ 47 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।

Check Also

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ

ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …