ਭਾਜਪਾ ਲਿਆਏਗੀ ਬੇਭਰੋਸਗੀ ਦਾ ਮਤਾ
ਜੈਪੁਰ/ਬਿਊਰੋ ਨਿਊਜ਼
ਰਾਜਸਥਾਨ ਵਿਚ ਭਲਕੇ ਸ਼ੁੱਕਰਵਾਰ ਤੋਂ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਗਹਿਲੋਤ ਸਰਕਾਰ ਖਿਲਾਫ ਬੇਭਰੋਸਗੀ ਦਾ ਮਤਾ ਲਿਆਵੇਗੀ। ਵਿਰੋਧੀ ਧਿਰ ਦੇ ਨੇਤਾ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਫੈਸਲਾ ਭਾਜਪਾ ਵਿਧਾਇਕ ਦਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਅਤੇ ਪਾਰਟੀ ਨੇ ਪੂਰੀ ਤਿਆਰੀ ਕੀਤੀ ਹੋਈ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਵੀ ਕਾਂਗਰਸ ‘ਤੇ ਸਿਆਸੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜਨਤਾ ਦਾ ਨਹੀਂ, ਖੁਦ ਦੇ ਹਿੱਤਾਂ ਦਾ ਧਿਆਨ ਰੱਖਿਆ। ਜ਼ਿਕਰਯੋਗ ਹੈ ਕਿ ਰਾਜਸਥਾਨ ਦੀ ਕਾਂਗਰਸ ਸਰਕਾਰ ਵਿਚ ਚੱਲ ਰਿਹਾ ਸਿਆਸੀ ਸੰਕਟ ਵੀ ਹੁਣ ਹੱਲ ਹੋ ਚੁੱਕਾ ਹੈ। ਹਾਈਕਮਾਨ ਦੇ ਦਖਲ ਤੋਂ ਬਾਅਦ ਸਚਿਨ ਪਾਇਲਟ ਸਮੇਤ ਸਾਰੇ ਬਾਗੀ ਵਿਧਾਇਕਾਂ ਦੇ ਤੇਵਰ ਨਰਮ ਪੈ ਗਏ ਹਨ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …