ਕਿਹਾ – ਦੇਸ਼ ਵਾਸੀ ਟੈਕਸ ਅਦਾ ਕਰਨ ਲਈ ਅੱਗੇ ਆਉਣ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੈਕਸ ਪ੍ਰਣਾਲੀ ਵਿਚ ਹੋਰ ਸੁਧਾਰ ਲਿਆਉਣ ਦੇ ਇਰਾਦੇ ਨਾਲ ‘ਪਾਰਦਰਸ਼ੀ ਟੈਕਸ ਪ੍ਰਣਾਲੀ – ਇਮਾਨਦਾਰ ਦਾ ਮਾਣ’ ਪਲੇਟਫਾਰਮ ਲਾਂਚ ਕੀਤਾ। ਟੈਕਸ ਸੁਧਾਰਾਂ ਵੱਲ ਇਹ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਟੈਕਸ ਭੁਗਤਾਨ ਕਰਨ ਵਾਲਿਆਂ ਲਈ ਚਾਰਟਰ ਦਾ ਐਲਾਨ ਕੀਤਾ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਅੱਗੇ ਵਧ ਕੇ ਇਮਾਨਦਾਰੀ ਨਾਲ ਟੈਕਸ ਅਦਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 130 ਕਰੋੜ ਲੋਕਾਂ ਦੇ ਦੇਸ਼ ਵਿਚ ਘੱਟ ਲੋਕ ਹੀ ਟੈਕਸ ਅਦਾ ਕਰਦੇ ਹਨ। ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਏ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਟੈਕਸ ਪ੍ਰਣਾਲੀ ‘ਫੇਸਲੈੱਸ’ ਹੋ ਰਹੀ ਹੈ ਅਤੇ ਇਹ ਟੈਕਸਦਾਤਾ ਨੂੰ ਨਿਰਪੱਖਤਾ ਅਤੇ ਵਿਸ਼ਵਾਸ ਦੇ ਰਹੀ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …