![](https://parvasinewspaper.com/wp-content/uploads/2020/08/2020_4image_01_42_022947409hhaaa-300x270.jpg)
‘ਆਪ’ ਆਗੂ ਹਰਪਾਲ ਚੀਮਾ ਵਲੋਂ ਵਾਈਸ ਚਾਂਸਲਰ ਦੇ ਘਰ ਸਾਹਮਣੇ ਧਰਨਾ
ਪਟਿਆਲਾ/ਬਿਊਰੋ ਨਿਊਜ਼
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਿੱਤੀ ਸੰਕਟ ਕਾਫੀ ਡੂੰਘਾ ਹੈ। ਇਸ ਸਬੰਧੀ ਪਿਛਲੇ ਦਿਨੀਂ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਮੁੱਦਾ ਚੁੱਕਿਆ ਸੀ। ਇਸਦੇ ਚੱਲਦਿਆਂ ਹੁਣ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦੇ ਘਰ ਬਾਹਰ ਵਿਰੋਧੀ ਧਿਰ ਤੇ ਆਗੂ ਹਰਪਾਲ ਚੀਮਾ ਵੱਲੋਂ ਪ੍ਰੋਫੈਸਰਾਂ ਸਮੇਤ ਧਰਨਾ ਦਿੱਤਾ ਗਿਆ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਸ਼ਹਿਰ ਵਿਚ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੰਜਾਬੀ ਯੂਨੀਵਰਸਿਟੀ ਅੱਜ ਵਿੱਤੀ ਸੰਕਟ ਵਿਚ ਘਿਰੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਪ੍ਰਤੀ ਗੰਭੀਰ ਨਹੀਂ ਹਨ। ਯੂਨੀਵਰਸਿਟੀ ਦੇ ਪ੍ਰੋਫੈਸਰਾਂ ਤੋਂ ਲੈ ਕੇ ਹਰ ਮੁਲਾਜ਼ਮ ਨੂੰ ਤਨਖਾਹਾਂ ਲਈ ਧਰਨੇ ਲਾਉਣੇ ਪੈ ਰਹੇ ਹਨ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਮੁੱਦੇ ਨੂੰ ਅਗਾਮੀ ਵਿਧਾਨ ਸਭਾ ਸੈਸ਼ਨ ਵਿਚ ਵੀ ਚੁੱਕਿਆ ਜਾਵੇਗਾ।