ਪ੍ਰਤਾਪ ਬਾਜਵਾ ਸੰਸਦ ‘ਚ ਚੁੱਕਣਗੇ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਤਾਪ ਸਿੰਘ ਬਾਜਵਾ ਅਤੇ ਕੈਪਟਨ ਅਮਰਿੰਦਰ ਵਿਚਾਲੇ ਦੂਰੀਆਂ ਦਿਨੋਂ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਦਿੱਲੀ ਪਹੁੰਚੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਬਾਜਵਾ ਨੇ ਫਿਰ ਕੈਪਟਨ ਅਮਰਿੰਦਰ ‘ਤੇ ਤਿੱਖਾ ਸਿਆਸੀ ਹਮਲਾ ਕਰ ਦਿੱਤਾ। ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਚੱਲ ਕਿਸ ਤਰ੍ਹਾਂ ਚੱਲ ਰਹੀ ਹੈ? ਉਹ ਇਹ ਮਾਮਲਾ ਹੁਣ ਸੰਸਦ ਵਿਚ ਉਠਾਉਣਗੇ। ਬਾਜਵਾ ਨੇ ਤਾਂ ਇਥੋਂ ਤੱਕ ਵੀ ਕਹਿ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਨੇ ਬਾਜਵਾ ਦੀ ਸੁਰੱਖਿਆ ਵਿਚ ਲਗੇ ਪੰਜਾਬ ਪੁਲਿਸ ਦੇ ਮੁਲਾਜ਼ਮ ਅਤੇ ਐਸਕਾਰਟ ਗੱਡੀ ਹਟਾ ਦਿੱਤੀ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …