ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਜਰਨੈਲ ਸਿੰਘ ਨੇ ਮੰਗਲਵਾਰ 11 ਅਗਸਤ ਨੂੰ ਆਪਣੇ ਫੇਸਬੁੱਕ ਪੋਸਟ ਵਿਚ ਹਿੰਦੂ ਦੇਵੀ-ਦੇਵਤਿਆਂ ‘ਤੇ ਸਵਾਲ ਉਠਾਏ ਸਨ। ਜਰਨੈਲ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਆਪਣਾ ਫੋਨ ਆਪਣੇ ਬੇਟੇ ਨੂੰ ਦਿੱਤਾ ਸੀ ਤੇ ਉਸ ਨੇ ਗ਼ਲਤੀ ਨਾਲ ਕੁਝ ਕਾਪੀ ਪੇਸਟ ਕਰ ਦਿੱਤਾ, ਜਿਸ ਨੂੰ ਉਨ੍ਹਾਂ ਡਿਲੀਟ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਤੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਿਉਂ ਨਾ ਕਰ ਦਿੱਤਾ ਜਾਵੇ? ਇਸ ਮਾਮਲੇ ਦੀ ਜਾਂਚ ਹੋਣ ਤੱਕ ਫਿਲਹਾਲ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਚੀਮਾ ਨੇ ਕਿਹਾ ਕਿ ‘ਆਪ’ ਧਰਮ-ਨਿਰਪੱਖ ਪਾਰਟੀ ਹੈ ਤੇ ਕਿਸੇ ਵੀ ਆਗੂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਬਿਆਨਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …