13 C
Toronto
Tuesday, March 10, 2026
spot_img
Homeਪੰਜਾਬਅਕਾਲੀ ਦਲ 'ਚੋਂ ਮੁਅੱਤਲ ਕੀਤੇ ਗਏ ਪਰਗਟ ਸਿੰਘ ਨੇ ਕੱਢੀ ਭੜਾਸ

ਅਕਾਲੀ ਦਲ ‘ਚੋਂ ਮੁਅੱਤਲ ਕੀਤੇ ਗਏ ਪਰਗਟ ਸਿੰਘ ਨੇ ਕੱਢੀ ਭੜਾਸ

1ਕਿਹਾ, ਰਾਜਨੀਤੀ ‘ਚ ਬਦਲਾਅ ਲਈ ਆਇਆ ਸੀ
ਜਲੰਧਰ/ਬਿਊਰੋ ਨਿਊਜ਼
ਅਕਾਲੀ ਦਲ ਵਿੱਚੋਂ ਮੁੱਅਤਲ ਕੀਤੇ ਗਏ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਉਹ ਹੁਣ ਅਕਾਲੀ ਦਲ ਵਿੱਚ ਵਾਪਸੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਇਸ ਫੈਸਲੇ ਤੋਂ ਖੁਸ਼ ਹਨ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ਵਿੱਚ ਬਦਲਾਅ ਲਈ ਆਏ ਸਨ। ਉਨ੍ਹਾਂ ਕਿਹਾ ਕਿ ਉਹ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦੇ ਹੱਕ ਵਿੱਚ ਹਨ ਪਰ ਲੋਕਾਂ ਦੀਆਂ ਮਜਬੂਰੀਆਂ ਨੂੰ ਸਮਝਣਾ ਵੀ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਦੇਰ ਸ਼ਾਮ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਤੇ ਅੰਮ੍ਰਿਤਸਰ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਮੁਅੱਤਲ ਕਰ ਦਿੱਤਾ ਸੀ।
ਪਰਗਟ ਸਿੰਘ ਨੇ ਕਿਹਾ ਕਿ ਜਲੰਧਰ ਕੈਂਟ ਦੀ ਚੁੰਗੀ ਦਾ ਮਸਲਾ ਵੀ ਕਈ ਵਾਰ ਚੁੱਕਿਆ, ਪਰ ਹਾਲੇ ਤੱਕ ਕੋਈ ਹੱਲ ਨਹੀਂ ਹੋਇਆ। ਪਰਗਟ ਸਿੰਘ ਨੇ ਸਪਸ਼ਟ ਕੀਤਾ ਕਿ ਉਹ ਮਾਫੀ ਨਹੀਂ ਮੰਗਣਗੇ। ਪਹਿਲਾਂ ਉਨ੍ਹਾਂ ਸੋਚਿਆ ਸੀ ਕਿ ਰਾਜਨੀਤੀ ਤੋਂ ਕਿਨਾਰਾ ਕਰ ਲੈਣ ਪਰ ਹੁਣ ਉਹ ਰਾਜਨੀਤੀ ਵਿੱਚ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਵਿੱਚ ਮੁੜ ਕੇ ਨਹੀਂ ਜਾਣਗੇ। ਚਾਹੇ ਪਾਰਟੀ ਜੋ ਮਰਜ਼ੀ ਕਰੇ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ, ਉਨ੍ਹਾਂ ਕਿਹਾ ਕਿ ਨਵਜੋਤ ਸਿਧੂ ਨਾਲ ਉਨ੍ਹਾਂ ਦੀ ਕੋਈ ਗੱਲ ਨਹੀਂ ਹੋਈ ਹੈ ਪਰ ਕੋਈ ਕਲਰਕ ਦੀ ਕੁਰਸੀ ਨਹੀਂ ਛੱਡਦਾ ਤੇ ਨਵਜੋਤ ਨੇ ਐਮ.ਪੀ. ਦਾ ਅਹੁਦਾ ਛੱਡਿਆ ਹੈ।

RELATED ARTICLES
POPULAR POSTS