Breaking News
Home / ਭਾਰਤ / ਹਾਈਕੋਰਟ ਨੇ ਮਾਲਵਿੰਦਰ ਸਿੰਘ ਦੀ ਅਰਜ਼ੀ ਕੀਤੀ ਖਾਰਜ

ਹਾਈਕੋਰਟ ਨੇ ਮਾਲਵਿੰਦਰ ਸਿੰਘ ਦੀ ਅਰਜ਼ੀ ਕੀਤੀ ਖਾਰਜ

ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਫੋਰਟਿਸ ਹਸਪਤਾਲ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਮੋਹਨ ਸਿੰਘ ਦੀ ਇਕ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਆਰਥਿਕ ਅਪਰਾਧਾਂ ਨੇ ਲੋਕਤੰਤਰ ਦੇ ਤਾਣੇ-ਬਾਣੇ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਇਹ ਅਪਰਾਧ ਦੇਸ਼ ਹਿੱਤ ਤੇ ਅਧਿਕਾਰਾਂ ਨੂੰ ਅਣਗੌਲਿਆਂ ਕਰਕੇ ਕੀਤੇ ਜਾਂਦੇ ਹਨ। ਉਚ ਤਾਕਤੀ ਕਮੇਟੀ ਵੱਲੋਂ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਅੰਡਰ ਟਰਾਇਲ ਕੈਦੀਆਂ ਨੂੰ ਅੰਤ੍ਰਿਮ ਜ਼ਮਾਨਤ ਦੇਣ ਲਈ ਤੈਅ ਕੀਤੇ ਗਏ ਮਾਪਦੰਡਾਂ ਨੂੰ ਚੁਣੌਤੀ ਦਿੰਦੀ ਮਾਲਵਿੰਦਰ ਸਿੰਘ ਦੀ ਅਰਜ਼ੀ ਹਾਈਕੋਰਟ ਨੇ ਖਾਰਜ ਕਰ ਦਿੱਤੀ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …