ਪੰਜਾਬ ਵਿੱਚ ਕਰੋਨਾ ਕੇਸ ਵਧਣ ਕਾਰਨ ਕੈਪਟਨ ਨੇ ਮੰਗਿਆ ਵਿੱਤੀ ਪੈਕੇਜ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਸਮੇਤ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਦੌਰਾਨ ਕਰੋਨਾ ਮਹਾਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਵੀਡੀਓ ਕਾਨਫਰੰਸ ਜ਼ਰੀਏ ਸ਼ੁਰੂ ਹੋਈ ਇਸ ਬੈਠਕ ਵਿਚ ਪੰਜਾਬ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਬਿਹਾਰ, ਗੁਜਰਾਤ, ਤਿਲੰਗਾਨਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਾਮਲ ਹੋਏ। ਮਾਹਿਰਾਂ ਦਾ ਇਹ ਵਿਚਾਰ ਹੈ ਕਿ ਜੇਕਰ ਕੇਸਾਂ ਦੀ 72 ਘੰਟਿਆਂ ਅੰਦਰ ਪਛਾਣ ਹੋ ਜਾਵੇ ਤਾਂ ਲਾਗ ਫੈਲਣ ਦੀ ਰਫ਼ਤਾਰ ਨੂੰ ਕਾਫ਼ੀ ਹੱਦ ਤਕ ਮੱਠਾ ਪਾਇਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਰੋਨਾ ਪੀੜਤ ਦੇ ਸੰਪਰਕ ਵਿੱਚ ਆਉਣ ਵਾਲਿਆਂ ਦੀ 72 ਘੰਟਿਆਂ ਵਿਚ ਪਛਾਣ ਤੇ ਟੈਸਟ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।
ਇਸ ਦੌਰਾਨ ਕੋਵਿਡ ਮਾਮਲਿਆਂ ਵਿੱਚ ਭਾਰੀ ਵਾਧੇ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਵਿੱਤੀ ਪਾੜੇ ਨੂੰ ਪੂਰਨ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਯੂਜੀਸੀ ਦੇ ਉਸ ਫੈਸਲੇ ‘ਤੇ ਨਜ਼ਰਸਾਨੀ ਕਰਨ ਜਿਸ ਵਿੱਚ ਲਾਜ਼ਮੀ ਪ੍ਰੀਖਿਆ ਦੀ ਗੱਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਤੰਬਰ ਮਹੀਨੇ ਵਿੱਚ ਪੰਜਾਬ ਅੰਦਰ ਕਰੋਨਾ ਦਾ ਸਿਖਰ ਹੋਣ ਦੀ ਸੰਭਾਵਨਾ ਹੈ, ਜਿਸ ਕਰਕੇ ਪ੍ਰੀਖਿਆਵਾਂ ਕਰਵਾਉਣੀਆਂ ਅਸੰਭਵ ਹੋ ਜਾਣਗੀਆਂ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …