ਮੁੰਬਈ/ਬਿਊਰੋ ਨਿਊਜ਼
ਬਾਲੀਵੁੱਡ ਰੈਪਰ ਬਾਦਸ਼ਾਹ ਨੇ ਸੋਸ਼ਲ ਮੀਡੀਆ ‘ਤੇ ਆਪਣੀ ਝੂਠੀ ਫੈਨ ਫਾਲੋਇੰਗ ਲਈ 75 ਲੱਖ ਰੁਪਏ ਖੁਦ ਚੁਕਾਏ ਸਨ। ਬਾਦਸ਼ਾਹ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਫਰਜ਼ੀ ਸੋਸ਼ਲ ਮੀਡੀਆ ਫਾਲੋਅਰਸ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਸੀ। ਦੋ ਦਿਨ ਬਾਅਦ ਪੁਲਿਸ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਬਾਦਸ਼ਾਹ ਨੇ ਕਥਿਤ ਤੌਰ ‘ਤੇ ਆਪਣੇ ਸਿੰਗਲ ਟਰੈਕ ‘ਪਾਗਲ ਹੈ’ ਲਈ 75 ਲੱਖ ਰੁਪਏ ਦਾ ਭੁਗਤਾਨ ਕੀਤਾ ਹੈ। ਉਨ੍ਹਾਂ ਪਹਿਲਾਂ ਵੀ ਦਾਅਵਾ ਕੀਤਾ ਸੀ ਕਿ ਇਸ ਗੀਤ ਨੂੰ ਇਕ ਦਿਨ ਵਿਚ 7. 5 ਕਰੋੜ ਵਾਰ ਵੇਖਿਆ ਗਿਆ ਤੇ ਇਸ ਨੇ ਇਕ ਨਵਾਂ ਰਿਕਾਰਡ ਬਣਾਇਆ ਹੈ। ਹਾਲਾਂਕਿ ਗੂਗਲ ਨੇ ਇਸ ਦਾਅਵੇ ਤੋਂ ਇਨਕਾਰ ਕੀਤਾ ਸੀ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …