Breaking News
Home / ਜੀ.ਟੀ.ਏ. ਨਿਊਜ਼ / ਟੋਰਾਂਟੋ ‘ਚ ਆਨਲਾਈਨ ਹੋਵੇਗਾ ਭਾਰਤ ਦਾ ਅਜ਼ਾਦੀ ਦਿਵਸ ਸਮਾਗਮ

ਟੋਰਾਂਟੋ ‘ਚ ਆਨਲਾਈਨ ਹੋਵੇਗਾ ਭਾਰਤ ਦਾ ਅਜ਼ਾਦੀ ਦਿਵਸ ਸਮਾਗਮ

ਟੋਰਾਂਟੋ/ਸਤਪਾਲ ਸਿੰਘ ਜੌਹਲ
ਭਾਰਤ ਦੇ ਆਜ਼ਾਦੀ ਦਿਵਸ ਵਾਲੇ ਦਿਨ ਵਿਦੇਸ਼ਾਂ ਵਿਚ ਵੀ ਭਾਰਤੀ ਦੂਤਾਵਾਸਾਂ ਅਤੇ ਕੌਂਸਲਖਾਨਿਆਂ ਵਿਚ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਸਨਮਾਨ ਨਾਲ ਝੰਡਾ ਲਹਿਰਾਇਆ ਜਾਂਦਾ ਹੈ। ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਇਸ ਵਾਰ 74ਵੇਂ ਆਜ਼ਾਦੀ ਦਿਵਸ ਮੌਕੇ ਵਿਦੇਸ਼ਾਂ ਵਿਚ ਭਾਰਤ ਦਾ ਰਾਸ਼ਟਰੀ ਝੰਡਾ ਲਹਿਰਾਏ ਜਾਣ ਦੀ ਰਸਮ ਦਾ ਆਨਲਾਈਨ ਪ੍ਰਸਾਰਿਤ ਕੀਤੇ ਜਾਣ ਦੀਆਂ ਖ਼ਬਰਾਂ ਪ੍ਰਾਪਤ ਹੋ ਰਹੀਆਂ ਹਨ ਅਤੇ ਮਹਿਮਾਨ ਵੀ ਇੰਟਰਨੈੱਟ ਰਾਹੀਂ ਹੀ ਸ਼ਮੂਲੀਅਤ ਕਰ ਸਕਣਗੇ। ਟੋਰਾਂਟੋ ਸਥਿਤ ਭਾਰਤ ਦੇ ਕੌਂਸਲਖਾਨੇ ਵਿਚ 15 ਅਗਸਤ ਨੂੰ ਸਵੇਰੇ 10 ਵਜੇ ਕੌਂਸਲ ਜਨਰਲ ਅਪੂਰਵਾ ਸ੍ਰੀਵਾਸਤਵਾ ਵਲੋਂ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਇਸ ਰਸਮ ਵਿਚ ਮਹਿਮਾਨਾਂ ਨੂੰ ਵਰਚੂਅਲੀ ਆਪਣੇ ਘਰਾਂ ਤੋਂ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਭਾਰਤੀ ਮੂਲ ਦੇ ਲੋਕ ਇਸ ਰਸਮ ਪ੍ਰਤੀ ਉਤਸ਼ਾਹਿਤ ਹਨ ਅਤੇ ਆਪਣੀ ਸ਼ਮੂਲੀਅਤ ਦੀ ਤਿਆਰੀ ਕੀਤੀ ਜਾ ਰਹੀ ਹੈ। ਕੌਂਸਲ ਜਨਰਲ ਸ੍ਰੀਵਾਸਤਵਾ ਨੇ ਕਿਹਾ ਹੈ ਕਿ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੇ ਲੋਕ ਆਪਣੀ ਮਿਹਨਤ ਨਾਲ ਅੱਗੇ ਵੱਧ ਰਹੇ ਹਨ ਅਤੇ ਭਾਵਨਾਤਮਿਕ ਤੌਰ ‘ਤੇ ਆਪਣੇ ਮੂਲ ਦੇਸ਼ ਭਾਰਤ ਨਾਲ ਵੀ ਜੁੜੇ ਹੋਏ ਹਨ। ਇਸੇ ਦੌਰਾਨ ਕੈਨੇਡਾ ਵਿਚ ਕੁਝ ਸਿੱਖ ਜਥੇਬੰਦੀਆਂ ਅਤੇ ਪਰਵਾਸੀ ਕਸ਼ਮੀਰੀਆਂ ਦੀਆਂ ਸੰਸਥਾਵਾਂ ਵਲੋਂ ਰਾਜਧਾਨੀ ਓਟਾਵਾ ਵਿਖੇ ਭਾਰਤ ਦੇ ਦੂਤਾਵਾਸ ਦੇ ਬਾਹਰ ਪੁੱਜ ਕੇ ਰੋਸ ਮੁਜ਼ਾਹਰਾ ਕੀਤੇ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੌਰਾਨ ‘ਅਨਲਾਅਫ਼ੁਲ ਐਕਟਿਵਟੀਜ ਪ੍ਰਵੈਂਸ਼ਨ ਐਕਟ’ (ਯੂ.ਏ.ਪੀ.ਏ) ਦੀ ਦੁਰਵਰਤੋਂ ਅਤੇ ਮਨੁੱਖੀ ਅਧਿਕਾਰਾਂ ਦਾ ਮੁੱਦਾ ਉਭਾਰਿਆ ਜਾਵੇਗਾ।

Check Also

ਅਲਬਰਟਾ ਵਿਚ ਕੋਵਿਡ-19 ਦੇ ਕੇਸਾਂ ‘ਚ ਹੋਇਆ ਵਾਧਾ

ਕਰੋਨਾ ਵਾਇਰਸ ਦੇ ਕੇਸਾਂ ਨਾਲ ਜੂਝ ਰਹੇ ਹਸਪਤਾਲ ਐਡਮਿੰਟਨ/ਬਿਊਰੋ ਨਿਊਜ਼ : ਕੋਵਿਡ -19 ਦੇ ਅੰਕੜਿਆਂ …