ਕੋਲੰਬੋ/ਬਿਊਰੋ ਨਿਊਜ਼
ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸੇ ਨੇ ਇਤਿਹਾਸਕ ਬੋਧੀ ਮੰਦਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸ੍ਰੀਲੰਕਾ ਪੀਪਲਜ਼ ਪਾਰਟੀ (ਐੱਸਐੱਲਪੀਪੀ) ਦੇ 74 ਸਾਲਾ ਨੇਤਾ ਨੂੰ ਉਨ੍ਹਾਂ ਦੇ ਛੋਟੇ ਭਰਾ ਅਤੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਕੇਲਾਨੀਆ ਦੇ ਪਵਿੱਤਰ ਰਾਜਮਹਾ ਵਿਹਾਰਿਆ ਵਿਖੇ ਨੌਵੀਂ ਸੰਸਦ ਲਈ ਅਹੁਦੇ ਦੀ ਸਹੁੰ ਚੁਕਾਈ। ਮਹਿੰਦਾ ਰਾਜਪਕਸ਼ੇ ਨੇ ਇਸ ਸਾਲ ਜੁਲਾਈ ਵਿੱਚ ਸੰਸਦੀ ਰਾਜਨੀਤੀ ਵਿੱਚ 50 ਸਾਲ ਪੂਰੇ ਕੀਤੇ। ਉਹ ਸਿਰਫ 24 ਸਾਲ ਦੀ ਉਮਰ ਵਿੱਚ 1970 ਵਿੱਚ ਸੰਸਦ ਮੈਂਬਰ ਚੁਣੇ ਗਏ ਸਨ। ਇਸ ਤੋਂ ਬਾਅਦ ਉਹ ਦੋ ਵਾਰ ਰਾਸ਼ਟਰਪਤੀ ਚੁਣੇ ਗਏ ਤੇ ਤਿੰਨ ਵਾਰ ਪ੍ਰਧਾਨ ਮੰਤਰੀ ਬਣੇ। ਮਹਿੰਦਾ ਰਾਜਪਕਸ਼ੇ ਦੀ ਅਗਵਾਈ ਵਾਲੀ ਐੱਸਐੱਲਪੀਪੀ ਨੇ ਸੰਸਦ ਵਿੱਚ ਦੋ ਤਿਹਾਈ ਬਹੁਮਤ ਹਾਸਲ ਕਰਦਿਆਂ 5 ਅਗਸਤ ਦੀਆਂ ਆਮ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸ ਬਹੁਮਤ ਦੇ ਅਧਾਰ ‘ਤੇ ਉਹ ਸੰਵਿਧਾਨ ਵਿੱਚ ਸੋਧ ਕਰਨ ਦੇ ਯੋਗ ਹੋ ਜਾਵੇਗਾ ਜਿਸ ਨਾਲ ਸ਼ਕਤੀਸ਼ਾਲੀ ਰਾਜਪਕਸੇ ਪਰਿਵਾਰ ਦੀ ਤਾਕਤ ਹੋਰ ਵਧ ਜਾਵੇਗੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …