Breaking News
Home / ਕੈਨੇਡਾ / ਪਰਕਸ ਵੱਲੋਂ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਪਰਕਸ ਵੱਲੋਂ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ : ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ ਤੇ ਸੁਸਾਇਟੀ ਦੇ ਮੈਂਬਰਾਨ ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਿੰਸੀਪਲ ਸੇਵਾ ਸਿੰਘ ਕੌੜਾ 83 ਸਾਲ ਦੇ ਸਨ ਤੇ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਉਨ੍ਹਾਂ ਆਪਣੀ ਰਿਹਾਇਸ਼ ਖਿਲਚੀਆਂ (ਅੰਮ੍ਰਿਤਸਰ) ਵਿੱਚ ਅੰਤਿਮ ਸਵਾਸ ਲਏ। ਉਹ ਬਹੁਤ ਹੀ ਮਿਲਾਪੜੇ ਸੁਭਾ ਦੇ ਮਾਲਕ ਸਨ। ਉਨ੍ਹਾਂ ਬਹੁਤ ਹੀ ਖੋਜ ਭਰਪੂਰ ਪੁਸਤਕਾਂ ਜਿਵੇਂ ਗੁਰੂ ਤੇਗ ਬਹਾਦਰ ਸਾਹਿਬ (ਸਖਸ਼ੀਅਤ, ਸਫ਼ਰ, ਸੰਦੇਸ਼ ਤੇ ਸ਼ਹਾਦਤ), ਸ੍ਰੀ ਗੁਰੂ ਗੋਬਿੰਦ ਸਿੰਘ (ਸਖਸ਼ੀਅਤ, ਸਫਰ ਤੇ ਸੰਦੇਸ਼), ਸਾਂਝੀ ਵਿਰਾਸਤ, ਵਿਰਸਾ ਵਿਸਰ ਰਿਹਾ, ਨਾਵਾਂ ਦਾ ਨਿਕਾਸ, ਵਿਸਰ ਰਹੇ ਪੰਜਾਬੀ ਅਖਾਣ ਆਦਿ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ ਸਾਹਿਤ ਲਈ ਪਾਏ ਵੱਡਮੁੱਲੇ ਯੋਗਦਾਨ ਤੇ ਮਾਂ ਬੋਲੀ ਪੰਜਾਬੀ ਨੂੰ ਵੱਡਮੁੱਲੀ ਦੇਣ ਕਰਕੇ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Check Also

ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ

ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …