Breaking News
Home / ਪੰਜਾਬ / ਕੈਪਟਨ ਸਰਕਾਰ ਦਿੱਲੀ ਸਰਕਾਰ ਦੀ ਤਰਜ਼ ‘ਤੇ ਕਰੇ ਕੰਮ : ਚੀਮਾ

ਕੈਪਟਨ ਸਰਕਾਰ ਦਿੱਲੀ ਸਰਕਾਰ ਦੀ ਤਰਜ਼ ‘ਤੇ ਕਰੇ ਕੰਮ : ਚੀਮਾ

ਜਲੰਧਰ : ਪੰਜਾਬ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਕਰੋਨਾ ઠਬੇਕਾਬੂ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਜਾ ਰਿਹਾ ਹੈ, ਜੋ ਸੂਬੇ ਲਈ ਘਾਤਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ઠਡਾਕਟਰਾਂ, ਨਰਸਾਂ, ઠਮੈਡੀਕਲ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਸਰਕਾਰੀ ਦੀ ਬੇਰੁਖ਼ੀ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਚੀਮਾ ਨੇ ઠਮੰਗ ਕੀਤੀ ઠਕਿ ਇਨ੍ਹਾਂ ਕਰੋਨਾ ਯੋਧਿਆਂ ਦਾ ਹੌਸਲਾ ਵਧਾਉਣ ਲਈ ਜਿੱਥੇ ਮੁੱਖ ਮੰਤਰੀ, ਸਿਹਤ ਮੰਤਰੀ ਤੇ ਵਿਧਾਇਕਾਂ-ਵਜ਼ੀਰਾਂ ਨੂੰ ਡਾਕਟਰਾਂ ਤੇ ਸਟਾਫ਼ ਕੋਲ ਜਾਣਾ ਚਾਹੀਦਾ ਹੈ, ਉੱਥੇ ਹੀ ਇਨ੍ਹਾਂ ਦੇ ਵਿਸ਼ੇਸ਼ ਭੱਤੇ ਵੀ ਦੁੱਗਣੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਹੁਣੇ ਹੀ ਬੇਕਾਬੂ ਹੁੰਦੀ ਜਾ ਰਹੀ ਹੈ, ਜਦਕਿ ਮੁੱਖ ਮੰਤਰੀ ਵੱਲੋਂ ਸਤੰਬਰ ਮਹੀਨੇ ਵਿਚ ਕਰੋਨਾ ਦੇ ਸਿਖਰ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …