Breaking News
Home / ਪੰਜਾਬ / ਪੰਜਾਬੀ ‘ਵਰਸਿਟੀ ਪਟਿਆਲਾ ਦੀ ਹੋਂਦ ਨੂੰ ਵੀ ਖਤਰਾ

ਪੰਜਾਬੀ ‘ਵਰਸਿਟੀ ਪਟਿਆਲਾ ਦੀ ਹੋਂਦ ਨੂੰ ਵੀ ਖਤਰਾ

ਭਗਵੰਤ ਮਾਨ ਨੇ ਕਾਂਗਰਸ ਤੇ ਪਿਛਲੀ ਬਾਦਲ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਮੌਜੂਦਾ ਕਾਂਗਰਸ ਅਤੇ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਜ਼ਰਾਈਲ ਦੀ ਹੈਬਰੂ ਯੂਨੀਵਰਸਿਟੀ (1918) ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਮਾਤ-ਭਾਸ਼ਾ ‘ਤੇ ਆਧਾਰਿਤ ਦੁਨੀਆ ਦੀ ਦੂਸਰੀ ਯੂਨੀਵਰਸਿਟੀ ਸੀ, ਜਿਸ ਨੂੰ ਸੂਬਾ ਸਰਕਾਰਾਂ ਦੀ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਉਸੇ ਤਰ੍ਹਾਂ ਮਿਟਾਉਣ ਦੀ ਸਾਜ਼ਿਸ਼ ਹੋ ਰਹੀ ਹੈ, ਜਿਵੇਂ ਨਿੱਜੀ ਥਰਮਲ ਪਲਾਂਟਾਂ ਦੇ ਹਿੱਤਾਂ ਲਈ ਬਠਿੰਡਾ ਥਰਮਲ ਪਲਾਂਟ ਨੂੰ ਮਲੀਆਮੇਟ ਕੀਤਾ ਜਾ ਰਿਹਾ ਹੈ। ‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰੀ ਬੇਰੁਖ਼ੀ ਅਤੇ ਬੇਲੋੜੀ ਸਿਆਸੀ ਦਖ਼ਲਅੰਦਾਜ਼ੀ ਕਾਰਨ ਪੰਜਾਬੀ ਯੂਨੀਵਰਸਿਟੀ ਪਟਿਆਲਾ 150 ਕਰੋੜ ਰੁਪਏ ਦੀ ਕਰਜ਼ਾਈ ਹੋ ਚੁੱਕੀ ਹੈ। ਜਿਸ ਕਰਕੇ 3-4 ਸਾਲਾਂ ਤੋਂ ਅਧਿਆਪਕਾਂ, ਪ੍ਰੋਫੈਸਰਾਂ ਅਤੇ ਹੋਰ ਸਟਾਫ਼ ਨੂੰ ਤਨਖ਼ਾਹਾਂ, ਪੈਨਸ਼ਨਾਂ ਅਤੇ ਹੋਰ ਲਾਭ-ਭੱਤੇ ਸਮੇਂ ਸਿਰ ਨਹੀਂ ਮਿਲ ਰਹੇ। ਮਾਨ ਨੇ ਕਿਹਾ ਕਿ ਯੂਨੀਵਰਸਿਟੀ ਦੇ ਕਈ ਵਿਭਾਗ ਇੱਕ-ਇੱਕ, ਦੋ-ਦੋ ਪ੍ਰੋਫੈਸਰਾਂ ਨਾਲ ਹੀ ਚੱਲ ਰਹੇ ਹਨ। ਜੇਕਰ ਯੂਨੀਵਰਸਿਟੀ ਹੀ ਗੈੱਸਟ ਫੈਕਲਟੀ ਦੇ ਸਹਾਰੇ ਚੱਲ ਰਹੀ ਹੋਵੇ ਤਾਂ ਇਸ ਅਧੀਨ ਆਉਂਦੇ 300 ਕਾਲਜਾਂ ਦਾ ਕਿੰਨਾ ਬੁਰਾ ਹਾਲ ਹੋਵੇਗਾ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ …