ਭਗਵੰਤ ਮਾਨ ਤੇ ਇੰਚਾਰਜ ਜਰਨੈਲ ਸਿੰਘ ਨੇ ਕੀਤਾ ਐਲਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਜਰਨੈਲ ਸਿੰਘ ਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਦੀਆਂ ਸਾਰੀਆਂ ਸੂਬਾ ਇਕਾਈਆਂ ਭੰਗ ਕਰ ਦਿੱਤੀਆਂ ਹਨ। ਹਾਲਾਂਕਿ ਭਗਵੰਤ ਮਾਨ ਸੂਬਾ ਪ੍ਰਧਾਨ ਅਤੇ ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ‘ਤੇ ਬਰਕਰਾਰ ਰਹਿਣਗੇ। ਪਾਰਟੀ ਮੁਤਾਬਿਕ ਇਹ ਕਾਰਵਾਈ ‘ਮਿਸ਼ਨ-2022’ ਦੇ ਮੱਦੇਨਜ਼ਰ ‘ਆਪ’ ਪੰਜਾਬ ਨੂੰ ਸੰਗਠਨਾਤਮਕ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਕਰਦਿਆਂ ਮੁੱਖ ਢਾਂਚਾ, ਕੋਰ ਕਮੇਟੀ, ਸਾਰੇ ਵਿੰਗ (ਇਕਾਈਆਂ) ਅਤੇ ਜ਼ਿਲ੍ਹਾ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਇਸ ਸਬੰਧੀ ਰਸਮੀ ਐਲਾਨ ਕਰਦਿਆਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਜ਼ਿਲ੍ਹਾ ਪੱਧਰ, ਹਲਕਾ ਪੱਧਰ, ਵਿੰਗਾਂ ਅਤੇ ਸੂਬਾ ਪੱਧਰ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਦਾ ਲੰਬਾ ਦੌਰ ਚੱਲਿਆ। ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਅਹੁਦਾ ਬਰਕਰਾਰ ਰਹੇਗਾ ਅਤੇ ਛੇਤੀ ਹੀ ਨਵੇਂ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …