ਭਾਰਤੀ ਨਾਗਰਿਕਤਾ ਦਿਵਾਉਣ ਲਈ ਦਿੱਤਾ ਮੰਗ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਅਫਗ਼ਾਨਿਸਤਾਨ ਅਤੇ ਪਾਕਿਸਤਾਨ ਦੇ ਸ਼ਰਨਾਰਥੀ ਸਿੱਖ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ। ਸ਼ਰਨਾਰਥੀ ਸਿੱਖਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਹ ਭਾਰਤ ਸਰਕਾਰ ‘ਤੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਵਾਉਣ ਲਈ ਜ਼ੋਰ ਪਾਉਣ।
ਸ਼ਰਨਾਰਥੀ ਸਿੱਖਾਂ ਦਾ ਕਹਿਣਾ ਸੀ ਕਿ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਭਾਰਤ ਦੀ ਪੱਕੀ ਨਾਗਰਿਕਤਾ ਮਿਲ ਸਕਦੀ ਹੈ।
ਸੂਰਬੀਰ ਸਿੰਘ ਅਤੇ ਉਸਦੇ ਨਾਲ ਆਏ ਪਰਿਵਾਰਾਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਅੰਮ੍ਰਿਤਸਰ ਆ ਕੇ ਠਹਿਰੇ ਹੋਏ ਹਨ ਅਤੇ ਹਰ ਸਾਲ ਉਨ੍ਹਾਂ ਨੂੰ ਵੀਜ਼ੇ ਦੀ ਮਿਆਦ ਵਧਾਉਣੀ ਪੈਂਦੀ ਹੈ। ਧਿਆਨ ਰਹੇ ਕਿ ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਬਣਾਇਆ ਗਿਆ ਹੈ ਪਰ ਇਸ ਨੂੰ ਲਾਗੂ ਕਰਨ ਵਿਚ ਦੇਰ ਹੋ ਰਹੀ ਹੈ। ਉਨ੍ਹਾਂ ਜਥੇਦਾਰ ਨੂੰ ਮੰਗ ਪੱਤਰ ਦਿੱਤੇ ਜਾਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚ ਘੱਟ ਗਿਣਤੀ ਖਾਸ ਕਰਕੇ ਸਿੱਖਾਂ ਨੂੰ ਮਜ਼ਹਬ ਦੇ ਆਧਾਰ ‘ਤੇ ਵਿਤਕਰੇ ਅਤੇ ਜ਼ੁਲਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਵੱਸਦੇ ਘੱਟ ਗਿਣਤੀ ਭਾਈਚਾਰੇ ਦੀਆਂ ਧੀਆਂ ਭੈਣਾਂ ਨੂੰ ਜਬਰੀ ਧਰਮ ਪਰਿਵਰਤਨ ਕਰਵਾਇਆ ਜਾਂਦਾ ਰਿਹਾ ਅਤੇ ਸਾਡੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਵੀ ਚਿੰਤਤ ਰਹਿੰਦੇ ਰਹੇ ਹਾਂ। ਇਸੇ ਕਰਕੇ ਜ਼ਿਆਦਾਤਰ ਸਿੱਖ ਇਨ੍ਹਾਂ ਮੁਲਕਾਂ ਤੋਂ ਹਿਜ਼ਰਤ ਕਰ ਰਹੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …