ਮਾਛੀਵਾੜਾ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਹੈ ਕਿ ਉਹ ਸਿੱਖ ਕੌਮ ਨੂੰ ਇਸ ਦੁਵਿਧਾ ਵਿਚੋਂ ਕੱਢਣ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਜਥੇਦਾਰ ਇਕਬਾਲ ਸਿੰਘ ਵੱਲੋਂ ਦਿੱਤੇ ਗਏ ਬਿਆਨ ਸਹੀ ਹਨ ਜਾਂ ਗਲਤ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ‘ਤੇ ਸਾਰਿਆਂ ਨੇ ਚੁੱਪੀ ਕਿਉਂ ਧਾਰ ਲਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਦੀਆਂ ਕੁਰਸੀਆਂ ਖ਼ਤਰੇ ਵਿਚ ਪੈ ਜਾਂਦੀਆਂ ਹਨ ਤਾਂ ਇਹ ਪੰਥ ਖ਼ਤਰੇ ਵਿਚ ਹੋਣ ਦਾ ਰੌਲਾ ਪਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਤਾਂ ਵੋਟਾਂ ਵਾਲੇ ਹਨ ਜਦਕਿ ਪੰਥਕ ਤਾਂ ਕੇਵਲ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਜਥੇਦਾਰ ਸਾਹਿਬਾਨ ਹਨ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …