9.6 C
Toronto
Saturday, November 8, 2025
spot_img
Homeਭਾਰਤਪ੍ਰਸ਼ਾਂਤ ਭੂਸ਼ਣ ਅਦਾਲਤ ਦੇ ਅਪਮਾਨ ਮਾਮਲੇ ਵਿਚ ਦੋਸ਼ੀ ਕਰਾਰ

ਪ੍ਰਸ਼ਾਂਤ ਭੂਸ਼ਣ ਅਦਾਲਤ ਦੇ ਅਪਮਾਨ ਮਾਮਲੇ ਵਿਚ ਦੋਸ਼ੀ ਕਰਾਰ

Image Courtesy :jagbani(punjabkesar)

ਸਜ਼ਾ ‘ਤੇ ਬਹਿਸ 20 ਅਗਸਤ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਨਿਆਂਪਾਲਿਕਾ ਪ੍ਰਤੀ ਆਪਣੇ ਦੋ ਅਪਮਾਨਜਨਕ ਟਵੀਟਾਂ ਲਈ ਅਦਾਲਤ ਦਾ ਨਿਰਾਦਰ ਕਰਨ ਦਾ ਦੋਸ਼ੀ ਕਰਾਰ ਦਿੱਤਾ ਹੈ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਪ੍ਰਸ਼ਾਂਤ ਭੂਸ਼ਣ ਨੂੰ ਅਪਮਾਨ ਦਾ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਜ਼ਾ ‘ਤੇ ਬਹਿਸ ਦੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਸਰਵਉੱਚ ਅਦਾਲਤ ਨੇ ਪੰਜ ਅਗਸਤ ਨੂੰ ਇਸ ਮਾਮਲੇ ਦੀ ਸੁਣਵਾਈ ਪੂਰੀ ਕਰਦਿਆਂ ਕਿਹਾ ਸੀ ਕਿ ਇਸ ‘ਤੇ ਫੈਸਲਾ ਬਾਅਦ ਵਿੱਚ ਸੁਣਾਇਆ ਜਾਵੇਗਾ। ਧਿਆਨ ਰਹੇ ਕਿ ਪ੍ਰਸ਼ਾਂਤ ਭੂਸ਼ਣ ਨੇ ਚਾਰ ਮੁੱਖ ਜੱਜਾਂ ‘ਤੇ ਲੋਕਤੰਤਰ ਨੂੰ ਖਤਮ ਕਰਨ ਵਿਚ ਭੂਮਿਕਾ ਨਿਭਾਉਣ ਦਾ ਇਲਜ਼ਾਮ ਲਗਾਇਆ ਸੀ। ਭੂਸ਼ਣ ਨੇ ਮੌਜੂਦਾ ਚੀਫ ਜਸਟਿਸ ‘ਤੇ ਵੀ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

RELATED ARTICLES
POPULAR POSTS