ਪਾਰਟੀ ਦੀ ਕਾਰਵਾਈ ਇਕਤਰਫਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚੋਂ ਮੁਅੱਤਲ ਕੀਤੇ ਗਏ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਹੁਣ ਆਪਣੀ ਹੀ ਪਾਰਟੀ ਨੂੰ ਨਿਸ਼ਾਨਾ ਬਣਾਇਆ। ਜਰਨੈਲ ਸਿੰਘ ਨੇ ਇਲਜ਼ਾਮ ਲਗਾਇਆ ਕਿ ਪਾਰਟੀ ਨੇ ਉਨ੍ਹਾਂ ਦਾ ਪੱਖ ਸੁਣਿਆ ਹੀ ਨਹੀਂ। ਧਿਆਨ ਰਹੇ ਕਿ ਜਰਨੈਲ ਸਿੰਘ ਨੇ ਹਿੰਦੂ ਧਰਮ ਬਾਰੇ ਵਿਵਾਦਤ ਟਿੱਪਣੀ ਕੀਤੀ ਅਤੇ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਮੁਅੱਤਲ ਕਰ ਦਿੱਤਾ ਸੀ। ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਵਿਚ ਪਹਿਲਾਂ ਵੀ ਕਈ ਨੇਤਾ ਗਲਤੀ ਕਰ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ। ਸਿਰਫ਼ ਉਨ੍ਹਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …