ਕੈਪਟਨ ਅਮਰਿੰਦਰ ਮੁਹਾਲੀ ‘ਚ ਅਜ਼ਾਦੀ ਦੇ ਸਮਾਗਮਾਂ ‘ਚ ਕਰਨਗੇ ਸ਼ਿਰਕਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਲਕੇ 15 ਅਗਸਤ ਨੂੰ ਅਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਉਣਗੇ। ਜਾਣਕਾਰੀ ਅਨੁਸਾਰ ਨਰਿੰਦਰ ਮੋਦੀ ਭਲਕੇ ‘ਵਨ ਨੇਸ਼ਨ ਵਨ ਹੈਲਥ ਕਾਰਡ’ ਸਕੀਮ ਦਾ ਐਲਾਨ ਕਰ ਸਕਦੇ ਹਨ। ਇਸ ਸਕੀਮ ਰਾਹੀਂ ਸਾਰਿਆਂ ਦਾ ਇਕ ਹੈਲਥ ਕਾਰਡ ਬਣੇਗਾ। ਇਸੇ ਦੌਰਾਨ ਅਜ਼ਾਦੀ ਦਿਵਸ ਦੇ ਮੱਦੇਨਜ਼ਰ ਦਿੱਲੀ ਵਿਖੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਲਾਲ ਕਿਲੇ ਨੇੜੇ ਚਾਰ ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਖੇਤਰ ਦੇ ਹਰ ਕੋਨੇ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਮੁਹਾਲੀ ‘ਚ ਅਜ਼ਾਦੀ ਦਿਵਸ ਦੇ ਸਮਾਗਮਾਂ ਵਿਚ ਸ਼ਿਰਕਤ ਕਰਨਗੇ ਅਤੇ ਤਿਰੰਗਾ ਲਹਿਰਾਉਣਗੇ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …