2.6 C
Toronto
Friday, February 20, 2026
spot_img
Homeਪੰਜਾਬਜ਼ਹਿਰੀਲੀ ਸ਼ਰਾਬ ਦਾ ਅਕਾਲੀਆਂ ਹੱਥ ਲੱਗਿਆ ਮੁੱਦਾ

ਜ਼ਹਿਰੀਲੀ ਸ਼ਰਾਬ ਦਾ ਅਕਾਲੀਆਂ ਹੱਥ ਲੱਗਿਆ ਮੁੱਦਾ

Image Courtesy :jagbani(punjabkesar)

ਸੁਖਬੀਰ ਬਾਦਲ ਦੀ ਅਗਵਾਈ ਹੇਠ ਕੈਪਟਨ ਸਰਕਾਰ ਖਿਲਾਫ ਖੰਨਾ ‘ਚ ਰੋਸ ਪ੍ਰਦਰਸ਼ਨ
ਖੰਨਾ/ਬਿਊਰੋ ਨਿਊਜ਼
ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮੁੱਦਾ ਅਕਾਲੀਆਂ ਹੱਥ ਲੱਗਾ ਹੋਇਆ ਹੈ ਅਤੇ ਹਰ ਰੋਜ਼ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਅੱਜ ਖੰਨਾ ਵਿਚ ਸੁਖਬੀਰ ਬਾਦਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼ਰਾਬ ਮਾਫੀਆ ਦੇ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੁੱਪ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਕੋਲੋਂ ਪੈਸੇ ਇਕੱਠੇ ਕਰਕੇ ਸੋਨੀਆ ਗਾਂਧੀ ਨੂੰ ਭੇਜੇ ਜਾਂਦੇ ਹਨ। ਸੁਖਬੀਰ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦਾ ਪਿਛੋਕੜ ਇਕੋ ਜਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਲਈ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਅਤੇ ਭਗਵੰਤ ਮਾਨ ਨੇ ਸਟੇਜ ‘ਤੇ ਆਪਣੀ ਮਾਂ ਦੀ ਸਹੁੰ ਖਾ ਲਈ ਸੀ। ਧਿਆਨ ਰਹੇ ਕਿ ਅਕਾਲੀ ਦਲ ਨੇ ਲੰਘੇ ਕੱਲ੍ਹ ਵੀ ਰਾਜਪੁਰਾ ਨੇੜੇ ਜੀਟੀ ਰੋਡ ‘ਤੇ ਕੈਪਟਨ ਸਰਕਾਰ ਖਿਲਾਫ ਧਰਨਾ ਲਗਾਇਆ ਸੀ।

RELATED ARTICLES
POPULAR POSTS