7.2 C
Toronto
Thursday, November 6, 2025
spot_img
Homeਪੰਜਾਬਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਐੱਸ.ਪੀ. ਬਲਜੀਤ ਸਿੰਘ ਨੂੰ ਵੱਡੀ ਰਾਹਤ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਐੱਸ.ਪੀ. ਬਲਜੀਤ ਸਿੰਘ ਨੂੰ ਵੱਡੀ ਰਾਹਤ

ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਦੇ ਮੁਲਜ਼ਮ ਐੱਸ.ਪੀ. ਬਲਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਬਲਜੀਤ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ‘ਤੇ ਪੰਜਾਬ ਪੁਲਿਸ ਵੱਲੋਂ ਗੋਲ਼ੀ ਚਲਾਉਣ ਵੇਲੇ ਬਲਜੀਤ ਸਿੰਘ ਕੋਟਕਪੂਰਾ ਵਿਚ ਡੀ.ਐੱਸ.ਪੀ. ਦੇ ਅਹੁਦੇ ‘ਤੇ ਤਾਇਨਾਤ ਸਨ। ਧਿਆਨ ਰਹੇ ਕਿ ਵਿਸ਼ੇਸ਼ ਜਾਂਚ ਟੀਮ ਨੇ ਬਲਜੀਤ ਸਿੰਘ ਨੂੰ ਸਿੱਖ ਸੰਗਤ ਖ਼ਿਲਾਫ਼ ਕਥਿਤ ਤੌਰ ‘ਤੇ ਫਰਜ਼ੀ ਮੁਕੱਦਮਾ ਬਣਾਉਣ ਲਈ ਝੂਠੀ ਗਵਾਹੀ ਤਿਆਰ ਕਰਨ ਅਤੇ ਸਾਜਿਸ਼ ਰਚਣ ਦੇ ਆਰੋਪਾਂ ਤਹਿਤ ਮੁਲਜ਼ਮ ਨਾਮਜ਼ਦ ਕੀਤਾ ਸੀ। ਇਸ ਦੇ ਚੱਲਦਿਆਂ ਬਲਜੀਤ ਸਿੰਘ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ। ਬਲਜੀਤ ਸਿੰਘ ਨੇ ਦਾਅਵਾ ਕੀਤਾ ਕਿ ਜਾਂਚ ਟੀਮ ਜਾਣ ਬੁੱਝ ਕੇ ਉਸ ਨੂੰ ਨਿਸ਼ਾਨਾ ਬਣਾ ਰਹੀ ਹੈ, ਜਦੋਂਕਿ ਕੋਟਕਪੂਰਾ ਥਾਣੇ ਵਿੱਚੋਂ ਜਾਰੀ ਹੋਏ 10 ਕਾਰਤੂਸ ਜਿਨ੍ਹਾਂ ਨਾਲ ਛੇੜਛਾੜ ਹੋਈ ਹੈ, ਇਸ ਵਿੱਚ ਉਸਦੀ ਕੋਈ ਭੂਮਿਕਾ ਨਹੀਂ।

RELATED ARTICLES
POPULAR POSTS