Home / ਪੰਜਾਬ / ਕੈਪਟਨ ਅਮਰਿੰਦਰ ਨੇ ਬਾਦਲ ਪਰਿਵਾਰ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਂਪਣ ਦੀ ਵਿੱਢੀ ਤਿਆਰੀ

ਕੈਪਟਨ ਅਮਰਿੰਦਰ ਨੇ ਬਾਦਲ ਪਰਿਵਾਰ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਂਪਣ ਦੀ ਵਿੱਢੀ ਤਿਆਰੀ

ਭਗਵੰਤ ਮਾਨ ਨੇ ਕਿਹਾ – ਰਲ ਕੇ ਸਿਆਸਤ ਖੇਡ ਰਹੇ ਹਨ ਕੈਪਟਨ ਅਤੇ ਬਾਦਲ
ਬਠਿੰਡਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਅਤੇ ਬਾਦਲਾਂ ਦੇ ‘ਗੁਪਤ ਯਾਰਾਨੇ’ ਬੇਪਰਦ ਕਰਦਿਆਂ ਕਿਹਾ ਹੈ ਦੋਵੇਂ ਰਲ ਕੇ ਸਿਆਸਤ ਖੇਡ ਰਹੇ ਹਨ। ਭਗਵੰਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਂਪਣ ਲਈ ਹੁਣ ਤੋਂ ਤਿਆਰੀ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਭਗਵੰਤ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਕਰੋਨਾ ਦੀ ਆੜ ਵਿਚ ਗ਼ਲਤ ਫੈਸਲੇ ਲੈਣ ਦਾ ਇਲਜ਼ਾਮ ਵੀ ਲਾਇਆ। ਮਹਾਮਾਰੀ ਨੂੰ ਮੋਰਚਾ ਬਣਾ ਕੇ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸ ਪਾਸ ਕੀਤੇ ਹਨ। ਕੈਪਟਨ ਤੇ ਬਾਦਲਾਂ ਦੀ ਅੰਦਰੂਨੀ ਮਿੱਤਰਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤਾਂ ਇਸ ਗੱਲ ਦੀ ਪੁਸ਼ਟੀ ਕਾਂਗਰਸੀ ਨੇਤਾਵਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਵੀ ਕਰ ਦਿੱਤੀ ਹੈ।

Check Also

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ਾਂ …