ਦੁਨੀਆ ਭਰ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 11 ਲੱਖ ਤੋਂ ਟੱਪਿਆ
ਵਾਸ਼ਿੰਗਟਨ/ਬਿਊਰੋ ਨਿਊਜ਼
ਕਰੋਨਾ ਵੈਕਸੀਨ ਲਾਂਚ ਕਰਨ ਤੋਂ ਦੋ ਦਿਨ ਬਾਅਦ ਰੂਸ ਨੇ ਇਕ ਨਵਾਂ ਦਾਅਵਾ ਕੀਤਾ ਹੈ। ਗਾਮੇਲੀਆ ਨੈਸ਼ਨਲ ਰਿਸਰਚ ਸੈਂਟਰ ਦੇ ਡਾਇਰੈਕਟਰ ਅਲੈਕਜੈਂਡਰ ਨੇ ਕਿਹਾ ਕਿ ਕਰੋਨਾ ਵੈਕਸੀਨ ਦੀ ਇਕ ਡੋਜ਼ ਦੋ ਸਾਲ ਤੱਕ ਵਾਇਰਸ ਤੋਂ ਬਚਾਉਣ ਲਈ ਕਾਰਗਰ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਵੈਕਸੀਨ ਨੂੰ ਤਿਆਰ ਕਰਨ ਵਿਚ ਰਿਸਰਚ ਸੈਂਟਰ ਨੂੰ ਪੰਜ ਮਹੀਨੇ ਦਾ ਸਮਾਂ ਲੱਗਿਆ ਹੈ। ਰੂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਫਿਲਹਾਲ ਇਹ ਵੈਕਸੀਨ ਸਿਰਫ ਫਰੰਟ ਲਾਈਨ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਦੂਜੇ ਜ਼ਰੂਰਤਮੰਦ ਲੋਕਾਂ ਨੂੰ ਦਿੱਤੀ ਜਾਵੇਗੀ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 11 ਲੱਖ ਤੋਂ ਟੱਪ ਗਿਆ ਹੈ ਅਤੇ 1 ਕਰੋੜ 40 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਦੁਨੀਆ ਭਰ ਵਿਚ ਕਰੋਨਾ ਕਰਕੇ ਹੁਣ ਤੱਕ 7 ਲੱਖ 60 ਹਜ਼ਾਰ ਦੇ ਕਰੀਬ ਜਾਨਾਂ ਜਾ ਚੁੱਕੀਆਂ ਹਨ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …