Breaking News
Home / ਪੰਜਾਬ / ਪੀਜੀਆਈ ਚੰਡੀਗੜ੍ਹ ‘ਚ ਆਕਸਫੋਰਡ ਦੀ ਕੋਰੋਨਾ ਵੈਕਸੀਨ ਦਾ ਟਰਾਇਲ ਸ਼ੁਰੂ

ਪੀਜੀਆਈ ਚੰਡੀਗੜ੍ਹ ‘ਚ ਆਕਸਫੋਰਡ ਦੀ ਕੋਰੋਨਾ ਵੈਕਸੀਨ ਦਾ ਟਰਾਇਲ ਸ਼ੁਰੂ

Image Courtesy :jagbani(punjabkesar)

ਭਾਰਤ ਦੀ ਇਕ ਦਵਾਈ ਕੰਪਨੀ ਨੇ ਕਰੋਨਾ ਦੀ ਟੈਬਲੈਟ 33 ਰੁਪਏ ‘ਚ ਬਜ਼ਾਰ ਵਿਚ ਉਤਾਰੀ
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 29 ਹਜ਼ਾਰ ਤੋਂ ਪਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਹੁਣ ਜਲਦ ਹਾਰੇਗਾ ਅਤੇ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਪੀਜੀਆਈ ਚੰਡੀਗੜ੍ਹ ਵਿਚ ਆਕਸਫੋਰਡ ਦੀ ਵੈਕਸੀਨ ਕੋਵਿਸ਼ੀਲਡ ਦਾ ਟਰਾਇਲ ਸ਼ੁਰੂ ਹੋ ਗਿਆ ਹੈ। ਪੀਜੀਆਈ ਨੂੰ ਇਸ ਵੈਕਸੀਨ ਦੇ ਟਰਾਇਲ ਲਈ ਪੂਰੇ ਭਾਰਤ ਦੇ 17 ਸੈਂਟਰਾਂ ਵਿਚੋਂ ਚੁਣਿਆ ਗਿਆ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 29 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ 19 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋ ਗਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 9 ਹਜ਼ਾਰ ਤੋਂ ਜ਼ਿਆਦਾ ਹੈ ਅਤੇ 706 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸੇ ਦੌਰਾਨ ਭਾਰਤ ਵਿਚ ਵੀ ਕਰੋਨਾ ਪੀੜਤਾਂ ਦਾ ਅੰਕੜਾ 25 ਲੱਖ ਵੱਲ ਨੂੰ ਵਧਦਿਆਂ 24 ਲੱਖ 66 ਹਜ਼ਾਰ ਤੋਂ ਪਾਰ ਹੋ ਗਿਆ ਹੈ ਅਤੇ ਲੰਘੇ 24 ਘੰਟਿਆਂ ਵਿਚ 64 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 18 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ 48 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਇਸ ਦੇ ਚੱਲਦਿਆਂ ਹੈਦਰਾਬਾਦ ਦੀ ਕੰਪਨੀ ਐਮ.ਐਸ.ਐਨ. ਗਰੁੱਪ ਨੇ ਕਰੋਨਾ ਦੀ ਦਵਾਈ ‘ਫੇਵਿਲੋ’ ਲਾਂਚ ਕੀਤੀ ਹੈ ਅਤੇ ਇਸ ਟੇਬਲੈਟ ਦੀ ਕੀਮਤ 33 ਰੁਪਏ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …