Breaking News
Home / ਭਾਰਤ / ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਵੱਲ ਨੂੰ ਵਧਿਆ

ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਵੱਲ ਨੂੰ ਵਧਿਆ

Image Courtesy :jagbani(punjabkesar)

ਦੁਨੀਆ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 2 ਕਰੋੜ 18 ਲੱਖ ਤੋਂ ਜ਼ਿਆਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਵੱਲ ਨੂੰ ਵਧਦਿਆਂ ਸਾਢੇ 26 ਲੱਖ ਤੋਂ ਪਾਰ ਹੋ ਗਿਆ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 58 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 19 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਗਏ ਹਨ ਅਤੇ ਮੌਤਾਂ ਦਾ ਅੰਕੜਾ ਵੀ 51 ਹਜ਼ਾਰ ਤੋਂ ਟੱਪ ਚੁੱਕਾ ਹੈ। ਇਸੇ ਦੌਰਾਨ ਸੁਪਰੀਮ ਕੋਰਟ ਨੇ ਅੱਜ ਜੇ.ਈ.ਈ (ਮੇਨ) ਅਤੇ ਨੀਟ 2020 ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਹੁਣ ਜੇ.ਈ.ਈ. (ਮੇਨ) ਦੀ ਪ੍ਰੀਖਿਆ 1 ਤੋਂ 6 ਸਤੰਬਰ ਦੇ ਵਿਚਕਾਰ ਅਤੇ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਵੇਗੀ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 2 ਕਰੋੜ 18 ਲੱਖ ਤੋਂ ਪਾਰ ਹੋ ਗਈ ਹੈ ਅਤੇ 1 ਕਰੋੜ 46 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਸੰਸਾਰ ਭਰ ਵਿਚ ਕਰੋਨਾ ਕਰਕੇ ਹੁਣ ਤੱਕ 7 ਲੱਖ 73 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ।

Check Also

ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 19 ਰੁਪਏ ਹੋਇਆ ਸਸਤਾ

ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਤੇਲ ਮਾਰਕੀਟਿੰਗ …