ਜੇਲ੍ਹ ‘ਚ ਹਵਾਲਾਤੀਆਂ ਨੇ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਸੁਰੱਖਿਆ ਸਬੰਧੀ ਹਮੇਸ਼ਾ ਸੁਰਖ਼ੀਆਂ ਵਿਚ ਰਹਿੰਦੀ ਹੈ। ਇਸਦੀ ਤਾਜ਼ਾ ਮਿਸਾਲ ਉਸ ਵੇਲੇ ਸਾਹਮਣੇ ਆਈ ਜਦੋਂ ਜੇਲ੍ਹ ਵਿਚ ਹੀ ਜ਼ਿਲ੍ਹਾ ਸੰਗਰੂਰ ਦੇ 29 ਸਾਲਾ ਨੌਜਵਾਨ ਮਨਦੀਪ ਸਿੰਘ ਸੋਨੀ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ‘ਤੇ ਧਾਰਾ 307 ਦਾ ਮੁਕੱਦਮਾ ਦਰਜ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਅਤੇ ਨਸ਼ਾ ਕਰਦੇ ਸਮੇਂ ਸਰਿੰਜ ਉਸਦੇ ਸਰੀਰ ਨਾਲ ਹੀ ਲੱਗੀ ਰਹਿ ਗਈ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਜੇਲ੍ਹ ਅੰਦਰ ਹਵਾਲਾਤੀਆਂ ਵੱਲੋਂ ਵੀ ਪੁਲਿਸ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦਾ ਵਾਅਦਾ ਸੀ, ਪਰ ਪੰਜਾਬ ਵਿਚ ਨਸ਼ੇ ਦਿਨੋਂ ਦਿਨ ਵਧਦੇ ਹੀ ਜਾ ਰਹੇ ਹਨ। ਨਸ਼ਿਆਂ ਦੀ ਓਵਰ ਡੋਜ਼ ਨਾਲ ਹੋ ਰਹੀਆਂ ਮੌਤਾਂ ਕੈਪਟਨ ਸਰਕਾਰ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …