18.2 C
Toronto
Sunday, June 7, 2026
spot_img
Homeਪੰਜਾਬਕੁਲਜੀਤ ਨਾਗਰਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਕੁਲਜੀਤ ਨਾਗਰਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

Image Courtesy :BBC

ਖੇਤੀ ਆਰਡੀਨੈਂਸਾਂ ਨੂੰ ਕਿਸਾਨੀ ਅਤੇ ਮੰਡੀ ਪ੍ਰਣਾਲੀ ਦੇ ਉਲਟ ਦੱਸਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਨਾਗਰਾ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ, ਕਿਰਸਾਨੀ ਤੇ ਮੰਡੀ ਪ੍ਰਣਾਲੀ ਅਤੇ ਸੰਘੀ ਢਾਂਚੇ ਦੇ ਉਲਟ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜੇ ਇਕ ਪੱਤਰ ਵਿਚ ਨਾਗਰਾ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ‘ਤੇ ਚਰਚਾ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਵਿਚ ਲਗਾਤਾਰ ਰੋਸ ਮੁਜ਼ਾਹਰੇ ਹੋ ਰਹੇ ਹਨ ਅਤੇ ਅਕਾਲੀ ਦਲ ਤੋਂ ਬਗੈਰ ਸਾਰੀਆਂ ਰਾਜਨੀਤਕ ਪਾਰਟੀਆਂ ਇਨ੍ਹਾਂ ਆਰਡੀਨੈਂਸਾਂ ਦੀ ਨਿੰਦਾ ਕਰ ਚੁੱਕੀਆਂ ਹਨ।

RELATED ARTICLES
POPULAR POSTS