ਗਾਲੀ ਗਲੋਚ ਕਰਨ ਵਾਲੇ ਹੈਡ ਗ੍ਰੰਥੀ ਖਿਲਾਫ ਮੰਗੀ ਕਾਰਵਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਵੀ ਸ਼ਿਕਾਇਤ ਕੀਤੀ ਸੀ। ਜਥੇਦਾਰ ਵਲੋਂ ਇਸ ਸ਼ਿਕਾਇਤ ਦਾ ਕੋਈ ਨੋਟਿਸ ਨਾ ਲਿਆ ਗਿਆ ਤਾਂ ਹਜ਼ੂਰੀ ਰਾਗੀਆਂ ਨੇ ਮੀਡੀਆ ਸਾਹਮਣੇ ਆ ਕੇ ਆਪਣਾ ਰੋਸ ਪ੍ਰਗਟ ਕੀਤਾ। ਰਾਗੀਆਂ ਦਾ ਕਹਿਣਾ ਹੈ ਕਿ ਗਿਆਨੀ ਜਗਤਾਰ ਸਿੰਘ ਹਰ ਸਮੇਂ ਉਨ੍ਹਾਂ ਨਾਲ ਗਾਲੀ ਗਲੋਚ ਕਰਦੇ ਹਨ ਅਤੇ ਉਨ੍ਹਾਂ ਨਾਲ ਗਲਤ ਵਿਵਹਾਰ ਕੀਤਾ ਜਾਂਦਾ ਹੈ। ਹਜ਼ੂਰੀ ਰਾਗੀਆਂ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਪ੍ਰਦਰਸ਼ਨ ਵੀ ਕਰਨਗੇ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …