16.2 C
Toronto
Saturday, September 13, 2025
spot_img
Homeਪੰਜਾਬਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਡਿਪਟੀ ਸਪੀਕਰ ਅਜਾਇਬ ਭੱਟੀ...

ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਡਿਪਟੀ ਸਪੀਕਰ ਅਜਾਇਬ ਭੱਟੀ ਨੂੰ ਵੀ ਹੋਇਆ ਕਰੋਨਾ

ਮਨਪ੍ਰੀਤ ਬਾਦਲ ਨੇ ਵੀ ਖੁਦ ਨੂੰ ਕੀਤਾ ਕੁਆਰਨਟੀਨ
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 32 ਹਜ਼ਾਰ ਤੋਂ ਟੱਪੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਧਿਆਨ ਰਹੇ ਕਿ ਕਾਂਗੜ ਅਤੇ ਭੱਟੀ ਨੇ ਅਜ਼ਾਦੀ ਦਿਵਸ ਸਮਾਗਮਾਂ ਵਿਚ ਵੀ ਸ਼ਿਰਕਤ ਕੀਤੀ ਸੀ, ਜਿਸ ਨੂੰ ਲੈ ਕੇ ਇਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀ ਚਿੰਤਤ ਹੋ ਗਏ ਹਨ। ਬਠਿੰਡਾ ਦੇ ਐਸਐਸਪੀ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਖੁਦ ਨੂੰ ਕੁਆਰਨਟੀਨ ਕਰ ਲਿਆ ਹੈ। ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਚੱਲਦਿਆਂ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 32 ਹਜ਼ਾਰ ਤੋਂ ਟੱਪ ਗਈ ਹੈ ਅਤੇ 20 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਗਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਤੋਂ ਜ਼ਿਆਦਾ ਹੈ ਅਤੇ 814 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕਰੋਨਾ ਪਾਜ਼ੇਟਿਵ ਇਕ ਮਰੀਜ਼ ਨੇ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

RELATED ARTICLES
POPULAR POSTS