Breaking News
Home / ਭਾਰਤ / ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਦਾ ਵੱਡਾ ਐਲਾਨ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਦਾ ਵੱਡਾ ਐਲਾਨ

Image Courtesy :jagbani(punjabkesar)

ਕਿਹਾ – ਸੂਬੇ ‘ਚ ਸਥਾਨਕ ਨੌਜਵਾਨਾਂ ਨੂੰ ਹੀ ਮਿਲਣ ਸਰਕਾਰੀ ਨੌਕਰੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸੂਬੇ ਵਿਚ ਸਥਾਨਕ ਨੌਜਵਾਨਾਂ ਨੂੰ ਹੀ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਹ ਇਸ ਸਬੰਧੀ ਕਾਨੂੰਨੀ ਕਦਮ ਵੀ ਚੁੱਕਣਗੇ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿਚ ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਰੋਕਣ ਲਈ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਸਾਫ ਕਹਿ ਦਿੱਤਾ ਕਿ ਇਸ ਸਬੰਧੀ ਕਾਨੂੰਨ ਵਿਚ ਸੋਧ ਵੀ ਕੀਤੀ ਜਾਵੇਗੀ। ਸ਼ਿਵਰਾਜ ਚੌਹਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਸੰਸਥਾਨ ਕੇਵਲ ਸੂਬੇ ਦੇ ਬੱਚਿਆਂ ਲਈ ਹੋਣਗੇ। ਪਹਿਲਾਂ ਸੂਬਾ ਸਰਕਾਰ ਦੀਆਂ ਨੌਕਰੀਆਂ ਲਈ ਪੂਰੇ ਦੇਸ਼ ਵਿਚੋਂ ਅਰਜ਼ੀਆਂ ਮੰਗੀਆਂ ਜਾਂਦੀਆਂ ਸਨ ਅਤੇ ਇਸਦਾ ਮੱਧ ਪ੍ਰਦੇਸ਼ ਦੇ ਨੌਜਵਾਨਾਂ ਨੇ ਵਿਰੋਧ ਕੀਤਾ ਸੀ। ਧਿਆਨ ਰਹੇ ਕਿ ਮੱਧ ਪ੍ਰਦੇਸ਼ ਵਿਚ 27 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ ਅਤੇ ਮੁੱਖ ਮੰਤਰੀ ਦੇ ਅਜਿਹੇ ਫੈਸਲੇ ਨੂੰ ਉਪ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Check Also

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …