ਸੁਪਰੀਮ ਕੋਰਟ ਵਲੋਂ ਛੇ ਵਕੀਲਾਂ ਨੂੰ ਦਿੱਲੀ ਹਾਈਕੋਰਟ ਦਾ ਜੱਜ ਬਣਾਉਣ ਨੂੰ ਵੀ ਹਰੀ ਝੰਡੀ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਫ਼ ਜਸਟਿਸ ਐੱਸ.ਏ. ਬੋਬਡੇ ਦੀ ਅਗਵਾਈ ਵਾਲੀ ਕੌਲਜੀਅਮ ਨੇ ਐਡਵੋਕੇਟ ਰਾਜੇਸ਼ ਕੁਮਾਰ ਭਾਰਦਵਾਜ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਜੱਜ ਬਣਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਦੇ ਕੌਲਜੀਅਮ ਨੇ ਛੇ ਵਕੀਲਾਂ ਦੀ ਦਿੱਲੀ ਹਾਈਕੋਰਟ ਦੇ ਜੱਜ ਵਜੋਂ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ। ਸੁਪਰੀਮ ਕੋਰਟ ਦੇ ਕੌਲਜੀਅਮ ਨੇ ਲੰਘੇ ਕੱਲ੍ਹ ਹੋਈ ਮੀਟਿੰਗ ਵਿੱਚ ਵਕੀਲ ਜਸਮੀਤ ਸਿੰਘ, ਅਮਿਤ ਬਾਂਸਲ, ਤਾਰਾ ਵਿਸਤਾਰ ਗੰਜੂ, ਅਨੀਸ਼ ਦਿਆਲ, ਅਮਿਤ ਸ਼ਰਮਾ ਅਤੇ ਮਿੰਨੀ ਪੁਸ਼ਕਰਨਾ ਨੂੰ ਹਾਈਕੋਰਟ ਦਾ ਜੱਜ ਬਣਾਉਣ ਦਾ ਸੁਝਾਅ ਦਿੱਤਾ ਸੀ। ਇਹ ਜਾਣਕਾਰੀ ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਜਾਰੀ ਕੀਤੀ ਗਈ ਹੈ। ਧਿਆਨ ਰਹੇ ਕਿ ਚੀਫ਼ ਜਸਟਿਸ ਤੋਂ ਇਲਾਵਾ ਜਸਟਿਸ ਐੱਨ.ਵੀ. ਰਮਨ, ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰ.ਐੱਫ. ਨਰੀਮਨ ਅਤੇ ਜਸਟਿਸ ਯ.ੂਯੂ. ਲਲਿਤ ਕੌਲਜੀਅਮ ਦਾ ਹਿੱਸਾ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …