![](https://parvasinewspaper.com/wp-content/uploads/2020/08/2020_8image_10_50_274718269amitshah-ll-300x214.jpg)
ਨਵੀਂ ਦਿੱਲੀ/ਬਿਊਰੋ ਨਿਊਜ਼
ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿਚ ਪਰੇਸ਼ਾਨੀ ਹੋਣ ਬਾਰੇ ਦੱਸਿਆ ਜਾ ਰਿਹਾ ਹੈ। ਧਿਆਨ ਰਹੇ ਕਿ ਅਮਿਤ ਸ਼ਾਹ ਅਜੇ ਕੁਝ ਦਿਨ ਪਹਿਲਾਂ ਹੀ ਕਰੋਨਾ ਵਾਇਰਸ ਤੋਂ ਠੀਕ ਹੋਏ ਹਨ। ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਚਾਰ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸ਼ਾਹ ਨੂੰ ਥਕਾਵਟ ਅਤੇ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਦਾਖਲ ਕਰਵਾਇਆ ਗਿਆ ਸੀ। ਏਮਜ਼ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਅਮਿਤ ਸ਼ਾਹ ਠੀਕ ਹਨ ਅਤੇ ਹਸਪਤਾਲ ਤੋਂ ਆਪਣਾ ਕੰਮ ਕਰ ਰਹੇ ਹਨ।