
ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੀ ਕਰ ਰਹੇ ਹਨ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੋਵੇਂ ਭਰਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚੇ। ਬੈਂਸ ਭਰਾਵਾਂ ਨੇ ਕੈਪਟਨ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਉਣਾ ਸੀ ਪਰ ਪੁਲਿਸ ਨੇ ਇਨ੍ਹਾਂ ਨੂੰ ਪਹਿਲਾਂ ਹੀ ਰੋਕ ਲਿਆ। ਬੈਂਸ ਭਰਾਵਾਂ ਦੀ ਮੰਗ ਹੈ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਦੇ ਓਐੱਸਡੀ ਸੰਦੀਪ ਬਰਾੜ ਨੂੰ ਮੰਗ ਪੱਤਰ ਵੀ ਦਿੱਤਾ ਅਤੇ ਖੇਤੀ ਆਰਡੀਨੈਂਸਾਂ ਖਿਲਾਫ ਵਿਧਾਨ ਸਭਾ ਦੇ ਇਜਲਾਸ ਵਿੱਚ ਮਤਾ ਲਿਆਉਣ ਦੀ ਮੰਗ ਵੀ ਕੀਤੀ।