
ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼
ਜਗਦੀਸ਼ ਟਾਈਟਲਰ ਦੇ ਜਨਮ ਦਿਨ ਵਾਲਾ ਪੋਸਟਰ ਪਿਛਲੇ ਦਿਨੀਂ ਅੰਮ੍ਰਿਤਸਰ ਵਿਚ ਲਗਾਇਆ ਗਿਆ ਸੀ ਅਤੇ ਇਸ ਪੋਸਟਰ ‘ਤੇ ਕਰਮਜੀਤ ਸਿੰਘ ਗਿੱਲ ਨਾਮ ਦੇ ਵਿਅਕਤੀ ਦੀ ਫੋਟੋ ਵੀ ਛਪੀ ਹੋਈ ਸੀ। ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੇ ਪੋਸਟਰ ਸਬੰਧੀ ਹੁਣ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਅੱਜ ਇਸ ਲੈ ਕੇ ਅੰਮ੍ਰਿਤਸਰ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ। ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਸੀ ਕਿ ਕਾਂਗਰਸ ਵਲੋਂ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਕਿਹਾ ਕਿ ਅਜਿਹੇ ਵਿਅਕਤੀਆਂ ਦੇ ਜਨਮ ਦਿਨ ਮਨਾਉਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਕੰਮ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।