-18.3 C
Toronto
Saturday, January 24, 2026
spot_img
Homeਪੰਜਾਬਆਹਲੂਵਾਲੀਆ ਦੀ ਰਿਪੋਰਟ ਖਿਲਾਫ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

ਆਹਲੂਵਾਲੀਆ ਦੀ ਰਿਪੋਰਟ ਖਿਲਾਫ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

Image Courtesy :rozanaspokesman

ਮੋਨਟੇਕ ਸਿੰਘ ਆਹਲੂਵਾਲੀਆ ਨੇ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟ ਬੰਦ ਕਰਨ ਦੀ ਕੀਤੀ ਸੀ ਸਿਫਾਰਸ਼
ਬਠਿੰਡਾ/ਬਿਊਰੋ ਨਿਊਜ਼
ਅਰਥ ਸ਼ਾਸਤਰੀ ਮੋਨਟੇਕ ਸਿੰਘ ਆਹਲੂਵਾਲੀਆ ਨੇ ਪੰਜਾਬ ਦੀ ਅਰਥ ਵਿਵਸਥਾ ਨੂੰ ਲੀਹ ‘ਤੇ ਲਿਆਉਣ ਲਈ ਕੁਝ ਸਿਫਾਰਸ਼ਾਂ ਕੀਤੀਆਂ ਹਨ। ਆਹਲੂਵਾਲੀਆ ਨੇ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੀ ਸਿਫਾਰਸ਼ ਵੀ ਕੀਤੀ ਹੈ। ਇਸ ਨੂੰ ਲੈ ਕੇ ਬਠਿੰਡਾ ਥਰਮਲ ਪਲਾਂਟ ਦੇ ਕਰਮਚਾਰੀਆਂ ਵਲੋਂ ਆਹਲੂਵਾਲੀਆ ਦੀ ਰਿਪੋਰਟ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਹੱਥਾਂ ਵਿਚ ਕਾਲੇ ਝੰਡੇ ਫੜ ਕੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਆਹਲੂਵਾਲੀਆ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਥਰਮਲ ਪਲਾਂਟ ਬੰਦ ਕਰਨ ਦੇ ਨਾਲ ਹੀ ਬਿਜਲੀ ਬੋਰਡ ਦੀਆਂ 40 ਹਜ਼ਾਰ ਅਸਾਮੀਆਂ ਖਤਮ ਕੀਤੀਆਂ ਜਾਣ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਕੀਤੀਆਂ ਜਾਣ। ਰੋਸ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਆਹਲੂਵਾਲੀਆ ਦੀ ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਬਿਜਲੀ ‘ਤੇ ਮਿਲਦੀ ਸਬਸਿਡੀ ਵੀ ਬੰਦ ਕਰ ਦਿੱਤੀ ਜਾਵੇ।

RELATED ARTICLES
POPULAR POSTS