Breaking News
Home / ਭਾਰਤ / ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਤੋਂ ਪਾਰ

ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਤੋਂ ਪਾਰ

Image Courtesy :jagbani(punjabkesar)

ਕਰੋਨਾ ਮਾਮਲਿਆਂ ਵਿਚ ਭਾਰਤ ਬ੍ਰਾਜ਼ੀਲ ਨੂੰ ਪਿੱਛੇ ਛੱਡਣ ਵੱਲ ਨੂੰ ਤੁਰਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਤੋਂ ਪਾਰ ਹੋ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ‘ਚ 54 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਅਤੇ 58 ਹਜ਼ਾਰ ਤੋਂ ਜ਼ਿਆਦਾ ਤੰਦਰੁਸਤ ਵੀ ਹੋਏ। ਭਾਰਤ ਵਿਚ ਹੁਣ ਤੱਕ 20 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 52 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ 21 ਲੱਖ ਤੱਕ ਅੱਪੜ ਚੁੱਕੀ ਹੈ ਅਤੇ 1 ਕਰੋੜ 48 ਲੱਖ ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋਏ ਹਨ। ਸੰਸਾਰ ਭਰ ਵਿਚ ਕਰੋਨਾ ਕਰਕੇ 7 ਲੱਖ 78 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਧਿਆਨ ਰਹੇ ਕਿ ਅਮਰੀਕਾ ਵਿਚ 56 ਲੱਖ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਉਹ ਪਹਿਲੇ ਸਥਾਨ ‘ਤੇ ਹੈ। ਬ੍ਰਾਜ਼ੀਲ ਵਿਚ 33 ਲੱਖ ਤੋਂ ਜ਼ਿਆਦਾ ਮਾਮਲੇ ਹਨ ਅਤੇ ਉਹ ਦੂਜੇ ਸਥਾਨ ‘ਤੇ ਹੈ ਅਤੇ ਜਿਸ ਤੇਜ਼ੀ ਨਾਲ ਹੁਣ ਭਾਰਤ ਵਿਚ ਕਰੋਨਾ ਮਾਮਲੇ ਵਧ ਰਹੇ ਹਨ, ਇਸ ਨੂੰ ਦੇਖਦਿਆਂ ਜਾਪਦਾ ਹੈ ਕਿ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਛੇਤੀ ਦੂਜੇ ਸਥਾਨ ‘ਤੇ ਪਹੁੰਚ ਜਾਵੇਗਾ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …