Breaking News
Home / ਪੰਜਾਬ / ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਰੋਜ਼ੀ ਬਰਕੰਦੀ ਨੂੰ ਵੀ ਹੋਇਆ ਕਰੋਨਾ

ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਰੋਜ਼ੀ ਬਰਕੰਦੀ ਨੂੰ ਵੀ ਹੋਇਆ ਕਰੋਨਾ

Image Courtesy :jagbani(punjabkesar)

ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 34 ਹਜ਼ਾਰ ਵੱਲ ਨੂੰ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼
ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ ਅਤੇ ਉਨ੍ਹਾਂ ਖੁਦ ਨੂੰ ਹੋਮ ਕੁਆਰਨਟੀਨ ਕਰ ਲਿਆ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕਰੋਨਾ ਪਾਜੇਟਿਵ ਪਾਏ ਗਏ ਅਤੇ ਮਾਨਸ਼ਾਹੀਆ ਕਾਂਗੜ ਦੇ ਸੰਪਰਕ ਵਿਚ ਆਏ ਸਨ। ਇਸੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਰੋਜ਼ੀ ਬਰਬੰਦੀ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ ਅਤੇ ਉਨ੍ਹਾਂ ਵੀ ਆਪਣੇ ਆਪ ਨੂੰ ਇਕਾਂਤਵਾਸ ਵਿਚ ਕਰ ਲਿਆ ਹੈ। ਧਿਆਨ ਰਹੇ ਕਿ ਪੰਜਾਬ ਵਿਚ ਵਧਦੇ ਕਰੋਨਾ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਪੱਸ਼ਟ ਕੀਤਾ ਕਿ ਜੇਕਰ ਮਾਮਲੇ ਇਸੇ ਤਰ੍ਹਾਂ ਵਧਦੇ ਗਏ ਤਾਂ ਲਾਕਡਾਊਨ ਲਗਾਉਣ ਬਾਰੇ ਫਿਰ ਤੋਂ ਸੋਚਿਆ ਜਾ ਸਕਦਾ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 34 ਹਜ਼ਾਰ ਵੱਲ ਨੂੰ ਵਧਦਿਆਂ ਸਾਢੇ 33 ਹਜ਼ਾਰ ਤੋਂ ਟੱਪ ਗਈ ਹੈ ਅਤੇ 20 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 12 ਹਜ਼ਾਰ ਤੋਂ ਜ਼ਿਆਦਾ ਹੈ ਅਤੇ 850 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …