ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 23 ਲੱਖ ਤੋਂ ਪਾਰ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਆਪਣੇ ਦੇਸ਼ ‘ਚ ਮੁਫਤ ਦੇਣਗੇ ਕਰੋਨਾ ਦੀ ਵੈਕਸੀਨ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ 73 ਫੀਸਦੀ ਕਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਲੰਘੇ 24 ਘੰਟਿਆਂ ਦੌਰਾਨ 65 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆਏ ਅਤੇ 60 ਹਜ਼ਾਰ ਤੋਂ ਜ਼ਿਆਦਾ ਤੰਦਰੁਸਤ ਵੀ ਹੋਏ ਹਨ। ਭਾਰਤ ਵਿਚ ਹੁਣ ਤੱਕ ਕਰੋਨਾ ਮਰੀਜ਼ਾਂ ਦਾ ਅੰਕੜਾ 28 ਲੱਖ ਵੱਲ ਨੂੰ ਵਧਦਿਆਂ 27 ਲੱਖ 72 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ ਅਤੇ 20 ਲੱਖ ਤੋਂ ਜ਼ਿਆਦਾ ਵਿਅਕਤੀ ਕਰੋਨਾ ਨੂੰ ਮਾਤ ਦੇ ਚੁੱਕੇ ਹਨ। ਧਿਆਨ ਰਹੇ ਕਿ ਭਾਰਤ ਵਿਚ ਕਰੋਨਾ ਕਰਕੇ 53 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ 23 ਲੱਖ ਤੋਂ ਪਾਰ ਹੋ ਗਈ ਅਤੇ 1 ਕਰੋੜ 51 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ। ਦੁਨੀਆ ਭਰ ਵਿਚ ਹੁਣ ਤੱਕ ਕਰੋਨਾ ਕਰਕੇ 7 ਲੱਖ 85 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸੇ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ ਅਸੀਂ ਵੀ ਕਰੋਨਾ ਵੈਕਸੀਨ ਬਣਾਵਾਂਗੇ ਅਤੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਮੁਫਤ ਦਿਆਂਗੇ। ਮੌਰੀਸਨ ਨੇ ਦਾਅਵਾ ਕੀਤਾ ਕਿ ਕਰੋਨਾ ਦੀ ਵੈਕਸੀਨ ਆਸਟ੍ਰੇਲੀਆ ਦੀ ਪਹੁੰਚ ਵਿਚ ਹੀ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …