11.9 C
Toronto
Saturday, October 18, 2025
spot_img
Homeਭਾਰਤਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ ਹੁਣ ਸੀ.ਬੀ.ਆਈ ਕਰੇਗੀ

ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ ਹੁਣ ਸੀ.ਬੀ.ਆਈ ਕਰੇਗੀ

ਸੁਪਰੀਮ ਕੋਰਟ ਨੇ ਕਿਹਾ – ਬੇਕਸੂਰਾਂ ਨੂੰ ਮਿਲੇਗਾ ਇਨਸਾਫ
ਨਵੀਂ ਦਿੱਲੀ/ਬਿਊਰੋ ਨਿਊਜ਼
ਫਿਲਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਦਿੰਦੇ ਹੋਏ ਇਸਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਸੁਸ਼ਾਂਤ ਦੇ ਪਿਤਾ ਤੇ ਬਿਹਾਰ ਸਰਕਾਰ ਵਲੋਂ ਇਸ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਮੁੰਬਈ ਪੁਲਿਸ ਨੂੰ ਕਿਹਾ ਹੈ ਕਿ ਉਹ ਹੁਣ ਤੱਕ ਕੀਤੀ ਜਾਂਚ ਦੀਆਂ ਸਾਰੀਆਂ ਫਾਈਲਾਂ ਸੀ.ਬੀ.ਆਈ. ਦੇ ਸਪੁਰਦ ਕਰ ਦੇਵੇ। ਸੁਪਰੀਮ ਕੋਰਟ ਨੇ ਕਿਹਾ ਕਿ ਨਿਰਪੱਖ ਜਾਂਚ ਨਾਲ ਸਹੀ ਗੱਲ ਸਾਹਮਣੇ ਆ ਸਕੇਗੀ ਅਤੇ ਬੇਕਸੂਰਾਂ ਨੂੰ ਇਨਸਾਫ ਮਿਲੇਗਾ। ਸੁਪਰੀਮ ਕੋਰਟ ਨੇ ਅਭਿਨੇਤਰੀ ਰੀਆ ਚੱਕਰਵਰਤੀ ਦੀ ਪਟੀਸ਼ਨ ‘ਤੇ ਫੈਸਲਾ ਸੁਣਾਇਆ। ਰੀਆ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪਟਨਾ ਵਿੱਚ ਦਾਇਰ ਕੇਸ ਨੂੰ ਮੁੰਬਈ ਤਬਦੀਲ ਕੀਤਾ ਜਾਵੇ। ਧਿਆਨ ਰਹੇ ਕਿ ਅਦਾਕਾਰ ਸੁਸ਼ਾਂਤ ਰਾਜਪੂਤ ਨੇ ਪਿਛਲੇ ਦਿਨੀਂ ਆਪਣੀ ਰਿਹਾਇਸ਼ ‘ਤੇ ਹੀ ਖੁਦਕੁਸ਼ੀ ਕਰ ਲਈ ਸੀ।

RELATED ARTICLES
POPULAR POSTS