ਗੰਨੇ ਦੇ ਕੀਮਤ 10 ਰੁਪਏ ਪ੍ਰਤੀ ਕੁਇੰਟਲ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਜੈਪੁਰ, ਗੁਹਾਟੀ ਅਤੇ ਤਿਰੂਵੰਨਤਪੁਰਮ ਦੇ ਹਵਾਈ ਅੱਡਿਆਂ ਨੂੰ ਲੀਜ਼ ‘ਤੇ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਗੰਨੇ ਦੀ ਕੀਮਤ ਵਿਚ 10 ਰੁਪਏ ਦਾ ਵਾਧਾ ਕਰਕੇ ਇਸ ਦੀ ਕੀਮਤ 285 ਰੁਪਏ ਪ੍ਰਤੀ ਕੁਇੰਟਲ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਕੀਮਤ ਅਕਤੂਬਰ 2020 ਤੋਂ ਗੰਨੇ ਦੇ ਨਵੇਂ ਮਾਰਕੀਟਿੰਗ ਸੀਜ਼ਨ ਲਈ ਨਿਰਧਾਰਤ ਕੀਤੀ ਗਈ ਹੈ। ਜਾਵੜੇਕਰ ਨੇ ਦੱਸਿਆ ਕਿ ਸਾਂਝੀ ਯੋਗਤਾ ਪ੍ਰੀਖਿਆ ਕਰਵਾਉਣ ਲਈ ਕੌਮੀ ਭਰਤੀ ਏਜੰਸੀ ਕਾਇਮ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਹੁਣ ਕੇਂਦਰ ਸਰਕਾਰ ਦੀਆਂ ਸਰਕਾਰੀ ਨੌਕਰੀਆਂ ਲਈ ਇਕੋ ਟੈਸਟ ਹੀ ਹੋਵੇਗਾ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …