ਪ੍ਰਿਅੰਕਾ ਨੇ ਰਾਹੁਲ ਦੇ ਫੈਸਲੇ ਦਾ ਕੀਤਾ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੀ ਵਾਗਡੋਰ ਸੰਭਾਲਣ ਨੂੰ ਲੈ ਕੇ ਪਾਰਟੀ ਵਿਚ ਅਵਾਜ਼ ਉਠ ਰਹੀ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਬਣਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਗਾਂਧੀ ਪਰਿਵਾਰ ਤੋਂ ਬਗੈਰ ਕਿਸੇ ਹੋਰ ਨੂੰ ਪਾਰਟੀ ਦੀ ਪ੍ਰਧਾਨਗੀ ਦਿੱਤੀ ਜਾਵੇ। ਰਾਹੁਲ ਗਾਂਧੀ ਦੇ ਇਸ ਫੈਸਲੇ ਦਾ ਪਾਰਟੀ ਦੀ ਜਨਰਲ ਸਕੱਤਰ ਅਤੇ ਰਾਹੁਲ ਦੀ ਭੈਣ ਪ੍ਰਿਅੰਕਾ ਨੇ ਸਮਰਥਨ ਕੀਤਾ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਇਸ ਵਿਚਾਰ ਨਾਲ ਸਹਿਮਤ ਹਨ ਕਿ ਪਾਰਟੀ ਨੂੰ ਆਪਣਾ ਰਸਤਾ ਖ਼ੁਦ ਖੋਜਣਾ ਚਾਹੀਦਾ ਹੈ ਤੇ ਕਿਸੇ ਗੈਰ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਚਰਚਾਵਾਂ ਚੱਲੀਆਂ ਸਨ ਕਿ ਰਾਹੁਲ ਗਾਂਧੀ ਨੂੰ ਪਾਰਟੀ ਦਾ ਮੁੜ ਤੋਂ ਪ੍ਰਧਾਨ ਬਣਾਇਆ ਜਾ ਸਕਦਾ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …