ਕਿਹਾ – ਯੂਨੀਵਰਸਿਟੀ ਦਾ ਨਿੱਜੀਕਰਨ ਨਹੀਂ ਹੋਣ ਦਿਆਂਗੇ
ਪਟਿਆਲਾ/ਬਿਊਰੋ ਨਿਊਜ਼
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁਲਾਜ਼ਮਾਂ ਵਲੋਂ ਧਰਨਿਆਂ ਦਾ ਦੌਰ ਲਗਾਤਾਰ ਜਾਰੀ ਹੈ। ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੀ ਪੰਜਾਬੀ ਯੂਨੀਵਰਸਿਟੀ ਦੇ ਟੀਚਰ ਅਤੇ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ। ਅੱਜ ਵੀ ਪੰਜਾਬੀ ਯੂਨੀਵਰਸਿਟੀ ਦੇ ઠਕਰਮਚਾਰੀ, ਅਧਿਆਪਕ, ਏਕਤਾ ਮੰਚ ਅਤੇ ਟੀਚਰ ਐਸੋਸੀਏਸ਼ਨ ਵੱਲੋਂ ਉਪ-ਕੁਲਪਤੀ ਡਾ .ਬੀ .ਐੱਸ. ਘੁੰਮਣ ਦੇ ਦਫ਼ਤਰ ਬਾਹਰ ਅਤੇ ਰਿਹਾਇਸ਼ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨਾ ਦੇਣ ਵਾਲੇ ਮੁਲਾਜ਼ਮਾਂ ਦਾ ਸਮਰਥਨ ਕਰਨ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਵੀ ਪਹੁੰਚ ਗਏ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਥਰਮਲ ਪਲਾਂਟ, ਹਸਪਤਾਲਾਂ, ਸਕੂਲਾਂ ਤੇ ਯੂਨੀਵਰਸਿਟੀਆਂ ਵਿਚ ਘਾਟੇ ਦੀ ਨੀਤੀ ਅਪਣਾ ਕੇ ਨਿੱਜੀਕਰਨ ਕੀਤਾ ਜਾ ਰਿਹਾ ਹੈ। ਭਗਵੰਤ ਨੇ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਦਾ ਨਿੱਜੀਕਰਨ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸਬੰਧੀ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿਚ ਮੁੱਦਾ ਉਠਾਵੇਗੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …