Breaking News
Home / ਪੰਜਾਬ / ਤਰਨਤਾਰਨ ਦੇ ਪਿੰਡ ਪੰਡੋਰੀ ‘ਚ ਜ਼ਹਿਰੀਲੀ ਸ਼ਰਾਬ ਕਾਰਨ ਦੋ ਹੋਰ ਮੌਤਾਂ

ਤਰਨਤਾਰਨ ਦੇ ਪਿੰਡ ਪੰਡੋਰੀ ‘ਚ ਜ਼ਹਿਰੀਲੀ ਸ਼ਰਾਬ ਕਾਰਨ ਦੋ ਹੋਰ ਮੌਤਾਂ

Image Courtesy :jagbani(punjabkesar)

ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਫਿਰ ਸਵਾਲਾਂ ਦੇ ਘੇਰੇ ‘ਚ
ਤਰਨਤਾਰਨ/ਬਿਊਰੋ ਨਿਊਜ਼
ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਅਤੇ ਹੁਣ ਤਰਨਤਾਰਨ ਦੇ ਹੀ ਪਿੰਡ ਪੰਡੋਰੀ ਵਿਚ ਦੋ ਹੋਰ ਮੌਤਾਂ ਹੋ ਗਈਆਂ। ਇਨ੍ਹਾਂ ਦੋ ਮੌਤਾਂ ਦਾ ਕਾਰਨ ਵੀ ਜ਼ਹਿਰੀਲੀ ਸ਼ਰਾਬ ਹੀ ਦੱਸਿਆ ਜਾ ਰਿਹਾ ਹੈ। ਇਸ ਨਾਲ ਹੁਣ ਫਿਰ ਤੋਂ ਪ੍ਰਸ਼ਾਸ਼ਨ, ਪੁਲਿਸ ਅਤੇ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਜ਼ਹਿਰੀਲੀ ਸ਼ਰਾਬ ਨਾਲ ਮਰੇ ਪੰਡੋਰੀ ਦੇ ਦਿਲਬਾਗ ਸਿੰਘ ਦੀ ਮਾਤਾ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਲੜਕੇ ਦੀ ਮੌਤ ਸ਼ਰਾਬ ਪੀਣ ਕਰਕੇ ਹੋਈ ਹੈ। ਇਸ ਤੋਂ ਇਲਾਵਾ ਇਸੇ ਪਿੰਡ ਦਾ ਇਕ ਹੋਰ ਹੀਰਾ ਸਿੰਘ ਨਾਮ ਦਾ ਵਿਅਕਤੀ ਵੀ ਸਿਵਲ ਹਸਪਤਾਲ ਵਿਚ ਦਮ ਤੋੜ ਗਿਆ। ਜਦਕਿ ਪੁਲਿਸ ਦਾ ਮੰਨਣਾ ਹੈ ਕਿ ਇਨ੍ਹਾਂ ਦੋਵੇਂ ਵਿਅਕਤੀਆਂ ਦੀ ਮੌਤ ਸ਼ਰਾਬ ਪੀਣ ਨਾਲ ਨਹੀਂ ਹੋਈ। ਧਿਆਨ ਰਹੇ ਕਿ ਪਿਛਲੇ ਦਿਨੀਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 121 ਵਿਅਕਤੀਆਂ ਦੀ ਜਾਨ ਚਲੀ ਗਈ ਸੀ ਅਤੇ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦਿੱਤੀ ਸੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ਸਨੀ ਦਿਓਲ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਪਠਾਨਕੋਟ ਨੇ ਲੋਕਾਂ ਨੇ ਸਨੀ ਦਿਓ ਸੰਸਦ ਮੈਂਬਰ ਬਣਾ ਕੇ ਕੀਤੀ ਵੱਡੀ ਗਲਤੀ …