Breaking News
Home / ਪੰਜਾਬ / ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Image Courtesy :jagbani(punjabkesar)

ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ। ਇਸੇ ਦੌਰਾਨ ਗੁਰਦੁਆਰਾ ਰਾਮਸਰ ਤੋਂ ਨਗਰ ਕੀਰਤਨ ਵੀ ਸਜਾਇਆ ਗਿਆ, ਜੋ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ ਹਨ। ਹਰਿਮੰਦਰ ਸਾਹਿਬ ਅਤੇ ਹੋਰ ਇਮਾਰਤਾਂ ‘ਤੇ ਫੁੱਲਾਂ ਨਾਲ ਸੁੰਦਰ ਸਜਾਵਟ ਵੀ ਕੀਤੀ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸਿੱਖ ਸੰਗਤਾਂ ਦੇ ਨਾਂ ਵਧਾਈ ਸੰਦੇਸ਼ ਵੀ ਜਾਰੀ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਬਾਅਦ ਗ੍ਰੰਥੀ ਸਾਹਿਬ ਦਾ ਵੀ ਸਤਿਕਾਰ ਕੀਤਾ ਜਾਵੇ। ਜੋ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਬੋਧ ਕਰਵਾਉਂਦੇ ਹਨ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …